ਸੀਐਮ ਨੇ PSPCL ‘ਚ ਭਰਤੀ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ, ਕਿਹਾ, ਨੌਕਰੀ ਲਈ ਨਹੀਂ ਚੱਲੇਗੀ ਸਿਫ਼ਾਰਿਸ਼

 ਸੀਐਮ ਨੇ PSPCL ‘ਚ ਭਰਤੀ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ, ਕਿਹਾ, ਨੌਕਰੀ ਲਈ ਨਹੀਂ ਚੱਲੇਗੀ ਸਿਫ਼ਾਰਿਸ਼

ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸੀਪਲ ਭਵਨ ਸੈਕਟਰ-35 ਵਿਖੇ ਪੀਐਸਪੀਸੀਐਲ ਵੱਲੋਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਮੁੱਖ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ 603 ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ, ਜੋ ਕਿ ਆਪਣੇ ਪਰਿਵਾਰ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਪਰਿਵਾਰ ਦਾ ਵੀ ਇੱਕ ਹਿੱਸਾ ਬਣ ਗਏ ਹਨ।

Image

ਉਹਨਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਨੂੰ ਲੈ ਕੇ ਕੋਈ ਪ੍ਰੇਸ਼ਾਨੀ ਨਹੀਂ ਆਈ, ਜੋ ਕਿ ਪੰਜਾਬ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਟਾਟਾ ਸਟੀਲ ਦਾ ਪਲਾਂਟ ਲੱਗਣ ਜਾ ਰਿਹਾ ਹੈ।

Image

ਜਿੰਨੇ ਵੀ ਸਰਕਾਰੀ ਅਦਾਰੇ ਹਨ, ਉਹਨਾਂ ਤੇ ਸੋਲਰ ਲਾਏ ਜਾਣਗੇ ਅਤੇ ਰਹਿੰਦਾ ਬਿੱਲ ਉਹਨਾਂ ਨੂੰ ਭਰਨ ਲਈ ਕਿਹਾ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਹੁਣ ਨੌਕਰੀਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਸਿਫਾਰਿਸ਼ ਨਹੀਂ ਚੱਲਦੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਇਸ ਵਾਰ ਦੇ 86 ਫ਼ੀਸਦੀ ਬਿੱਲ ਜ਼ੀਰੋ ਆਏ ਹਨ ਅਤੇ ਅਗਲੀ ਵਾਰ 95 ਫ਼ੀਸਦੀ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆਉਣਗੇ। ਉਹਨਾਂ ਕਿਹਾ ਕਿ ਝਾਰਖੰਡ ਵਿੱਚ ਪੰਜਾਬ ਦੀਆਂ ਕੋਲੇ ਦੀਆਂ ਖਾਨਾਂ ਨੂੰ ਦੁਬਾਰਾ ਸ਼ੁਰੂ ਕੀਤਾ ਜਾਵੇਗਾ।

Leave a Reply

Your email address will not be published. Required fields are marked *