ਸੀਐਮ ਭਗਵੰਤ ਮਾਨ ਕੇਜਰੀਵਾਲ ਨੂੰ ਮਿਲਣ ਪਹੁੰਚੇ ਦਿੱਲੀ, ਸੂਬੇ ਨੂੰ ਲੈ ਕੇ ਹੋਈ ਗੱਲਬਾਤ!

 ਸੀਐਮ ਭਗਵੰਤ ਮਾਨ ਕੇਜਰੀਵਾਲ ਨੂੰ ਮਿਲਣ ਪਹੁੰਚੇ ਦਿੱਲੀ, ਸੂਬੇ ਨੂੰ ਲੈ ਕੇ ਹੋਈ ਗੱਲਬਾਤ!

ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਫੇਰੀ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਤੇ ਪੁੱਜੇ ਹਨ। ਉਹਨਾਂ ਨਾਲ ਦੋ ਹੋਰ ਕੈਬਨਿਟ ਮੰਤਰੀ ਵੀ ਸਨ।

ਦੱਸਿਆ ਜਾ ਰਿਹਾ ਹੈ ਕਿ ਸੀਐਮ ਮਾਨ ਸਿੱਖਿਆ ਮੰਤਰੀ ਅਤੇ ਸਿਹਤ ਮੰਤਰੀ ਦੇ ਨਾਲ ਅਰਵਿੰਦ ਕੇਜਰੀਵਾਲ ਨੂੰ ਮਿਲਣ ਦਿੱਲੀ ਪਹੁੰਚੇ ਹਨ। ਕੇਜਰੀਵਾਲ ਨੇ ਮੁੱਖ ਮੰਤਰੀ ਨਾਲ ਸੂਬੇ ਦੀ ਸਥਿਤੀ ਬਾਰੇ ਗੱਲਬਾਤ ਕੀਤੀ।

Leave a Reply

Your email address will not be published.