News

ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਪ੍ਰਾਈਵੇਟ ਸਕੂਲਾਂ ਨਹੀਂ ਵਧਾ ਸਕਣਗੇ ਫ਼ੀਸ  

ਪ੍ਰਾਈਵੇਟ ਸਕੂਲਾਂ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਐਲਾਨ ਕੀਤਾ ਹੈ। ਪ੍ਰਾਈਵੇਟ ਸਕੂਲਾਂ ਵਿੱਚ ਇੱਕ ਵੀ ਰੁਪਿਆ ਫੀਸ ਵਧਾਈ ਨਹੀਂ ਜਾ ਸਕਦੀ। ਪ੍ਰਾਈਵੇਟ ਸਕੂਲਾਂ ਨੂੰ ਤੁਰੰਤ ਪ੍ਰਭਾਵ ਨਾਲ ਹੁਕਮ ਦਿੱਤੇ ਹਨ ਕਿ, ਉਹ ਇਸ ਸਮੈਸਟਰ ਦੀ ਫੀਸ ਨਹੀਂ ਵਧਾ ਸਕਣਗੇ। ਫੀਸ ਵਧਾਉਣ ਦੀ ਪਾਲਿਸੀ ਆਉਣ ਦਿਨਾਂ ਵਿੱਚ ਸਾਰੀ ਜਾਣਕਾਰੀ ਵਿਸਥਾਰ ਸਹਿਤ ਦਿੱਤੀ ਜਾਵੇਗੀ।

Punjab private schools not to impose books of publishers - Hindustan Times

ਇਸ ਸਬੰਧੀ ਬੱਚਿਆਂ ਦੇ ਮਾਪਿਆਂ ਅਤੇ ਪ੍ਰਿੰਸੀਪਲ ਨਾਲ ਬੈਠ ਕੇ ਗੱਲਬਾਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਦੂਜਾ ਐਲਾਨ ਇਹ ਹੈ ਕਿ ਕੋਈ ਵੀ ਸਕੂਲ ਕਿਸੇ ਪਰਿਵਾਰ ਨੂੰ ਖਾਸ ਦੁਕਾਨ ਤੋਂ ਕਿਤਾਬਾਂ ਅਤੇ ਵਰਦੀ ਖਰੀਦਣ ਲਈ ਮਜ਼ਬੂਰ ਨਹੀਂ ਕਰੇਗਾ। ਮਾਪੇ ਆਪਣੀ ਮਰਜ਼ੀ ਅਨੁਸਾਰ ਕਿਤਾਬ-ਪਹਿਰਾਵਾ ਖਰੀਦ ਸਕਣਗੇ। ਕਿਤਾਬਾਂ ਅਤੇ ਵਰਦੀ ਨਾਲ ਸਬੰਧਿਤ ਪਾਲਿਸੀ ਵੀ ਆਉਣ ਵਾਲੇ ਦਿਨਾਂ ਵਿੱਚ ਜਾਰੀ ਕਰ ਦਿੱਤੀ ਜਾਵੇਗੀ।

ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸਿੱਖਿਆ ਸੁਧਾਰਾਂ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਅਧਿਆਪਕਾਂ ਤੋਂ ਪੜ੍ਹਾਈ ਤੋਂ ਬਿਨਾਂ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ। ਚੋਣਾਂ ਤੇ ਜਨਗਣਨਾ ਲਈ ਬੇਰੁਜ਼ਗਾਰ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਕੰਮ ਦੇਵਾਂਗੇ।

ਉਹਨਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਚੁੱਕੀ ਹੈ। ਅੱਜ ਦੀ ਸਿੱਖਿਆ ਇੰਨੀ ਮਹਿੰਗੀ ਹੋ ਗਈ ਕਿ ਆਮ ਲੋਕਾਂ ਦੀ ਜੇਬ੍ਹ ਇਜਾਜ਼ਤ ਨਹੀਂ ਦਿੰਦੀ। ਲੋਕਾਂ ਨੂੰ ਮਜ਼ਬੂਰਨ ਆਪਣੇ ਬੱਚੇ ਸਕੂਲਾਂ ਤੋਂ ਹਟਾਉਣੇ ਪੈ ਰਹੇ ਹਨ।

Click to comment

Leave a Reply

Your email address will not be published.

Most Popular

To Top