ਸੀਐਮ ਭਗਵੰਤ ਮਾਨ ਨੇ ਤਰਨਤਾਰਨ ਘਟਨਾ ਦੀ ਕੀਤੀ ਨਿੰਦਾ, ਸਖ਼ਤ ਕਾਰਵਾਈ ਦੇ ਹੁਕਮ ਕੀਤੇ ਜਾਰੀ

 ਸੀਐਮ ਭਗਵੰਤ ਮਾਨ ਨੇ ਤਰਨਤਾਰਨ ਘਟਨਾ ਦੀ ਕੀਤੀ ਨਿੰਦਾ, ਸਖ਼ਤ ਕਾਰਵਾਈ ਦੇ ਹੁਕਮ ਕੀਤੇ ਜਾਰੀ

ਤਰਨਤਾਰਨ ਦੇ ਪਿੰਡ ਥਕਰਪੁਰਾ ਵਿੱਚ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਨੇ ਚਰਚ ਵਿੱਚ ਭੰਨਤੋੜ ਕੀਤੀ ਸੀ। ਇਸ ਮਾਮਲ ਤੇ ਹੁਣ ਮੁੱਖ ਮੰਤਰੀ ਮਾਨ ਨੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਉਹਨਾਂ ਟਵੀਟ ਕੀਤਾ ਕਿ ਭਾਈਚਾਰਕ ਸਾਂਝ ਤੋੜਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ…ਤਰਨਤਾਰਨ ਵਾਲੀ ਘਟਨਾ ਬੇਹੱਦ ਮੰਦਭਾਗੀ ਹੈ….

ਇਸ ਦੀ ਜਾਂਚ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ…। ਇਸ ਮਾਮਲੇ ਨੂੰ ਲੈ ਕੇ ਈਸਾਈ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਉਹਨਾਂ ਵੱਲੋਂ ਧਰਨਾ ਲਾ ਦਿੱਤਾ ਗਿਆ ਹੈ। ਉਹਨਾਂ ਵੱਲੋਂ ਮੁਲਜ਼ਮਾਂ ਖਿਲਾਫ਼ ਲਗਾਤਾਰ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਤਰਨਤਾਰਨ ਸ਼ਹਿਰ ਦੇ ਇੱਕ ਚਰਚ ਵਿੱਚ ਚਾਰ ਵਿਅਕਤੀ ਮੰਗਲਵਾਰ ਰਾਤ ਨੂੰ ਚਰਚ ਵਿੱਚ ਦਾਖਲ ਹੋਏ। ਉਹਨਾਂ ਨੇ ਚਰਚ ਦੇ ਬਾਹਰ ਯਿਸੂ ਅਤੇ ਮਦਰ ਮੈਰੀ ਦੀਆਂ ਮੂਰਤੀਆਂ ਦੇ ਸਿਰ ਤੋੜ ਦਿੱਤੇ। ਇਸ ਦੇ ਨਾਲ ਹੀ ਉਹਨਾਂ ਨੇ ਕਾਰ ਨੂੰ ਵੀ ਅੱਗ ਲਾ ਦਿੱਤੀ।

 

 

Leave a Reply

Your email address will not be published.