ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ, ਪੁਰਾਣੀ ਪੈਨਸ਼ਨ ਸਕੀਮ ‘ਤੇ ਲੱਗ ਸਕਦੀ ਹੈ ਮੋਹਰ!

 ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ, ਪੁਰਾਣੀ ਪੈਨਸ਼ਨ ਸਕੀਮ ‘ਤੇ ਲੱਗ ਸਕਦੀ ਹੈ ਮੋਹਰ!

ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਨੂੰ ਅੱਜ ਮਨਜ਼ੂਰੀ ਮਿਲ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਅੱਜ ਚੰਡੀਗੜ੍ਹ ਵਿੱਚ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਸੀਐਮ ਮਾਨ ਨੇ ਦੋ ਮਹੀਨੇ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਸੀ ਜਿਸ ਨੂੰ ਅੱਜ ਕੈਬਨਿਟ ਵੱਲੋਂ ਮਨਜ਼ੂਰੀ ਦਿੱਤੀ ਜਾ ਸਕਦੀ ਹੈ।

In First Cabinet Meet, Punjab Passes Proposal To Provide 25,000 Govt Jobs,  Says Bhagwant Mann

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕਰਨ ਤੋਂ ਪਹਿਲਾਂ ਕਿਸੇ ਕਾਨੂੰਨੀ ਵਿਕਲਪ ਤੇ ਵਿਚਾਰ ਨਹੀਂ ਕੀਤਾ। ਸਰਕਾਰ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਪੈਨਸ਼ਨ ਫੰਡ ਤੇ ਰੈਗੂਲੇਟਰੀ ਅਥਾਰਟੀ ਤੋਂ ਫੰਡਾਂ ਨੂੰ ਕਲੀਅਰ ਕਰਨਾ ਹੈ, ਕਿਉਂ ਕਿ ਇਸ ਵਿੱਚ 2033 ਤੱਕ ਲਾਕਿੰਗ ਪੀਰੀਅਡ ਹੈ।

ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਓਪੀਐਸ ਨੂੰ ਮਨਜ਼ੂਰੀ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਅਧਿਕਾਰਤ ਤੌਰ ਤੇ ਨੌਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ 19 ਸਤੰਬਰ ਨੂੰ ਪਹਿਲਾ ਟਵੀਟ ਕੀਤਾ ਸੀ ਕਿ “ਮੇਰੀ ਸਰਕਾਰ Old Pension Scheme (OPS) ਨੂੰ ਮੁੜ ਲਾਗੂ ਕਰਨ ਬਾਰੇ ਵਿਚਾਰ ਕਰ ਰਹੀ ਹੈ। ਮੈਂ ਆਪਣੇ ਮੁੱਖ ਸਕੱਤਰ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ-ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਅਸੀਂ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹਾਂ।’

Leave a Reply

Your email address will not be published.