ਸੀਐਮ ਭਗਵੰਤ ਮਾਨ ਨੇ 4358 ਕਾਂਸਟੇਬਲਾਂ ਨੂੰ ਵੰਡੇ ਨਿਯੁਕਤੀ ਪੱਤਰ

 ਸੀਐਮ ਭਗਵੰਤ ਮਾਨ ਨੇ 4358 ਕਾਂਸਟੇਬਲਾਂ ਨੂੰ ਵੰਡੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਵੱਲੋਂ ਅੱਜ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਸ ਮੌਕੇ ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਰਦਰਸ਼ੀ ਢੰਗ ਨਾਲ ਨਿਯੁਕਤੀ ਕਰ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਜਨਤਾ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ। ਉਹਨਾਂ ਨੇ ਸਾਰੇ ਨੌਜਵਾਨਾਂ ਨੂੰ ਵਧਾਈ ਦਿੱਤੀ।

ਉਹਨਾਂ ਜਾਣਕਾਰੀ ਦਿੱਤੀ ਕਿ 33 ਪ੍ਰਤੀਸ਼ਤ ਕੋਟਾ ਕੁੜੀਆਂ ਲਈ ਰਾਖਵਾਂ ਸੀ ਜਿਸ ਵਿਚੋਂ 40 ਪ੍ਰਤੀਸ਼ਤ ਕੁੜੀਆਂ ਨੇ ਕਾਂਸਟੇਬਲ ਭਰਤੀ ਵਿੱਚ ਬਾਜੀ ਮਾਰੀ ਹੈ। ਉਹਨਾਂ ਅੱਗੇ ਕਿਹਾ ਕਿ, ਹੋਰ ਵੀ ਕਈ ਤਰ੍ਹਾਂ ਦੀਆਂ ਭਰਤੀਆਂ ਨਿਰੰਤਰ ਜਾਰੀ ਰਹਿਣਗੀਆਂ। ਪੰਜਾਬ ਪੁਲਿਸ ਵਿੱਚ ਨੌਜਵਾਨਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਦਾ ਹੈ ਕਿਉਂ ਕਿ ਪੁਲਿਸ ਦਾ ਸਿੱਧਾ ਰਾਬਤਾ ਲੋਕਾਂ ਨਾਲ ਹੁੰਦਾ ਹੈ। ਪੁਲਿਸ ਦਾ ਫ਼ਰਜ਼ ਹੁੰਦਾ ਹੈ ਕਿ ਉਹ ਲੋਕਾਂ ਦੀ ਗੱਲ ਨੂੰ ਧਿਆਨ ਨਾਲ ਸੁਣੇ ਤੇ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਕਰੇ।

ਪੁਲਸ ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਪੰਜਾਬ ਪੁਲਸ ਦੇ ਨਵੇਂ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡ ਕੇ ਜਨਤਾ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਪਾਰਦਰਸ਼ੀ ਢੰਗ ਨਾਲ ਪੰਜਾਬ ਪੁਲਸ ਦੇ ਕਰਮਚਾਰੀਆਂ ਦੀਆਂ ਨਿਯੁਕਤੀਆਂ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਸ ’ਚ ਭਰਤੀ ਜਿਹੜੇ ਵੀ ਅਧਿਕਾਰੀ ਜਾਂ ਮੁਲਾਜ਼ਮ ਦਾ ਜਨਮ ਦਿਨ ਹੋਵੇਗਾ, ਉਸ ਨੂੰ ਵਧਾਈ ਦੇਣ ਦੀ ਵੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਦਿਨੀਂ ਲੁਧਿਆਣਾ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਮੌਕੇ ਐਲਾਨ ਕੀਤਾ ਸੀ ਕਿ ਉਨ੍ਹਾਂ ਵਲੋਂ ਬਹੁਤ ਜਲਦੀ ਪੰਜਾਬ ਪੁਲਸ ਦੇ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।

Leave a Reply

Your email address will not be published.