ਸੀਐਮ ਭਗਵੰਤ ਮਾਨ ਪੰਜਾਬ ਦੇ ਖਿਡਾਰੀਆਂ ਦਾ ਕਰਨਗੇ ਸਨਮਾਨ, ਕੱਲ੍ਹ ਹੋਵੇਗਾ ਸਮਾਪਤੀ ਸਮਾਗਮ

 ਸੀਐਮ ਭਗਵੰਤ ਮਾਨ ਪੰਜਾਬ ਦੇ ਖਿਡਾਰੀਆਂ ਦਾ ਕਰਨਗੇ ਸਨਮਾਨ, ਕੱਲ੍ਹ ਹੋਵੇਗਾ ਸਮਾਪਤੀ ਸਮਾਗਮ

ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸਮਾਰੋਹ ਚਲਾਇਆ ਗਿਆ ਹੈ। ਇਹਨਾਂ ਖੇਡਾਂ ਦੀ ਸਮਾਪਤੀ 17 ਨਵੰਬਰ ਨੂੰ ਹੋਵੇਗੀ। ਪ੍ਰੈਸ ਬਿਆਨ ਰਾਹੀਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ, “ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸਾਂ ਤਹਿਤ ਕਰਵਾਈਆਂ ਗਈਆਂ ਇਹਨਾਂ ਖੇਡਾਂ ਨੂੰ ਬਹੁਤ ਵੱਡਾ ਹੁਲਾਰਾ ਮਿਲਿਆ ਹੈ, ਜਿਸ ਦਾ ਪ੍ਰਤੱਖ ਸਬੂਤ ਹੈ ਕਿ 3 ਲੱਖ ਤੋਂ ਵੱਧ ਖਿਡਾਰੀਆਂ ਨੇ 29 ਖੇਡਾਂ ਵਿੱਚ ਬਲਾਕ ਪੱਧਰ ਤੋਂ ਸੂਬਾ ਪੱਧਰ ਤੱਕ ਅੰਡਰ-14 ਤੋਂ 50 ਸਾਲ ਤੋਂ ਵੱਧ ਵੱਖ-ਵੱਖ 6 ਉਮਰ ਵਰਗਾਂ ਵਿੱਚ ਹਿੱਸਾ ਲਿਆ।”

Khedan Vatan Punjab Diyan: 28 तरह की खेलों में 4 लाख खिलाड़ी लेंगे भाग, एक  सितंबर से शुरू होंगे मुकाबले - 4 lakh players will participate in Khedan  Vatan Punjab Diyan Jalandhar News

ਖੇਡ ਮੰਤਰੀ ਨੇ ਅੱਗੇ ਕਿਹਾ ਕਿ, “ਸਮਾਪਤੀ ਸਮਾਰੋਹ ਦੌਰਾਨ ਮੁੱਖ ਮੰਤਰੀ ਡੀਬੀਟੀ ਰਾਹੀਂ ਸੂਬਾ ਪੱਧਰ ਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਆਏ 9000 ਤੋਂ ਵੱਧ ਜੇਤੂ ਖਿਡਾਰੀਆਂ ਨੂੰ 6.85 ਕਰੋੜ ਦੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨਗੇ। ਇਸ ਤੋਂ ਇਲਾਵਾ ਤਮਗਾ ਸੂਚੀ ਵਿੱਚ ਓਵਰ ਆਲ ਪਹਿਲੇ ਤਿੰਨ ਸਥਾਨਾਂ ਤੇ ਆਉਣ ਵਾਲੇ ਜ਼ਿਲ੍ਹਿਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।”

Babushahi.com

ਇਸ ਮੌਕੇ ਪੰਜਾਬ ਦੇ ਲੋਕ ਸੰਗੀਤ ਤੇ ਲੋਕ ਨਾਚਾਂ ਦੀਆਂ ਵੰਨਗੀਆਂ ਤੋਂ ਇਲਾਵਾ ਨਾਮਵਰ ਲੋਕ ਗਾਇਕ ਕੁਲਵਿੰਦਰ ਬਿੱਲਾ, ਪਰੀ ਪੰਧੇਰ ਅਤੇ ਅਰਮਾਨ ਢਿੱਲੋਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵੱਲੋਂ ਉੱਚ ਅਧਿਕਾਰੀਆਂ ਨਾਲ ਮੰਗਲਵਾਰ ਨੂੰ ਸਟੇਡੀਅਮ ਦਾ ਦੌਰਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਵੱਲੋਂ ਵਧੀਕ ਡਿਪਟੀ ਕਮਿਸ਼ਨਰਾਂ ਅਮਿਤ ਕੁਮਾਰ ਪੰਚਾਲ, ਰਾਹੁਲ ਚਾਬਾ, ਅਮਰਜੀਤ ਬੈਂਸ ਤੇ ਅਨੀਤਾ ਦਰਸ਼ੀ ਸਮੇਤ ਵੱਖ-ਵੱਖ ਅਧਿਕਾਰੀਆਂ ਨਾਲ ਸਟੇਡੀਅਮ ਵਿਖੇ ਵਿਚਾਰ-ਵਟਾਂਦਰਾ ਕਰਦੇ ਹੋਏ ਦਿਸ਼ਾ-ਨਿਰਦੇਸ਼ ਦਿੱਤੇ ਤੇ ਮੈਗਾ ਸਮਾਪਤੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕਰਨ ਲਈ ਵੀ ਕਿਹਾ।

ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਲੋਕਾਂ ਦੇ ਬੈਠਣ ਲਈ, ਗੱਡੀਆਂ ਦੀ ਪਾਰਕਿੰਗ, ਮੈਡੀਕਲ ਅਤੇ ਫਾਇਰ ਫਾਈਟਿੰਗ ਟੀਮਾਂ ਦੀ ਤਾਇਨਾਤੀ, ਸੁਰੱਖਿਆ ਤੇ ਹੋਰ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ ਤੇ ਇਸ ਦੀ ਪੂਰੀ ਯੋਜਨਾਬੰਦੀ ਕੀਤੀ ਜਾਵੇ।

Leave a Reply

Your email address will not be published.