ਸੀਐਮ ਭਗਵੰਤ ਮਾਨ ਵੱਲੋਂ ਭਰੋਸਗੀ ਮਤਾ ਕੀਤਾ ਗਿਆ ਪੇਸ਼, 3 ਅਕਤੂਬਰ ਨੂੰ ਹੋਵੇਗੀ ਵੋਟਿੰਗ

 ਸੀਐਮ ਭਗਵੰਤ ਮਾਨ ਵੱਲੋਂ ਭਰੋਸਗੀ ਮਤਾ ਕੀਤਾ ਗਿਆ ਪੇਸ਼, 3 ਅਕਤੂਬਰ ਨੂੰ ਹੋਵੇਗੀ ਵੋਟਿੰਗ

ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਸ਼ਵਾਸ਼ ਮਤ ਪੇਸ਼ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਗੀ ਪੇਸ਼ ਕੀਤਾ। ਕੈਬਨਿਟ ਮੰਤਰੀ ਹਰਪਾਲ ਚੀਮਾ ਤੇ ਅਮਨ ਅਰੋੜਾ ਨੇ ਇਸ ਵਿਸ਼ਵਾਸ਼ ਮਤ ਦਾ ਸਮਰਥਨ ਕੀਤਾ। ਹੁਣ 3 ਅਕਤੂਬਰ ਨੂੰ ਵਿਸ਼ਵਾਸ਼ ਮਤ ਉੱਪਰ ਵੋਟਿੰਗ ਹੋਵੇਗਾ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾਂ ਨੇ ਸਦਮ ਦੀ ਕਾਰਵਾਈ 29 ਸਤੰਬਰ ਦੁਪਹਿਰ 2 ਵਜੇ ਤੱਕ ਮੁਅਤਲ ਕਰ ਦਿੱਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸਦਨ ਨੂੰ ਮੰਤਰੀ ਮੰਡਲ ਉਤੇ ਭਰੋਸਾ ਹੈ। ਹਰਪਾਲ ਚੀਮਾ ਨੇ ਪ੍ਰਸਤਾਵ ਦਾ ਸਮਰਥਨ ਕੀਤਾ ਅਤੇ ਇਸ ਨੂੰ ਪਾਸ ਕਰਨ ਦੀ ਸਿਫਾਰਸ਼ ਕੀਤੀ।

ਉਧਰ, ਕਾਂਗਰਸੀ ਆਗੂ ਪ੍ਰਤਾਪ ਬਾਜਵਾ ਦੀ ਅਗਵਾਈ ਵਿਚ ਕਾਂਗਰਸੀ ਵਿਧਾਇਕਾਂ ਨੇ ਸੈਸ਼ਨ ਵਿੱਚ ‘ਆਪ’ ਸਰਕਾਰ ਦੇ ਭਰੋਸੇ ਦਾ ਮਤਾ ਲਿਆਉਣ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੇ ਏਜੰਡੇ ਉਤੇ ਭਰੋਸੇ ਦਾ ਮਤਾ ਨਹੀਂ ਸੀ। ਇਸ ਕਾਰਨ ਉਨ੍ਹਾਂ ਸਦਨ ਦੀ ਕਾਰਵਾਈ ਵਿਚ ਵੀ ਵਿਘਨ ਪਾਇਆ ਤੇ ਬਾਅਦ ਵਿਚ ਕਾਂਗਰਸੀ ਵਿਧਾਇਕਾਂ ਨੇ ਧਰਨੇ ਦੇਣ ਤੋਂ ਪਹਿਲਾਂ ਸਦਨ ਦੇ ਬਾਹਰ ਧਰਨਾ ਦਿੱਤਾ।

Leave a Reply

Your email address will not be published.