ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਪੰਜਾਬ
ਪੰਜਾਬ

ਸੀਐਮ ਮਾਨ ਦਾ ਪੰਜਾਬ ਦੀਆਂ ਜੇਲ੍ਹਾਂ ਨੂੰ ਲੈ ਕੇ ਵੱਡਾ ਐਕਸ਼ਨ, ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗੀ ਕੁਤਾਹੀ

ਪੰਜਾਬੀ ਲੋਕ · 14 December 2022
ਮੂਲ ਤਸਵੀਰ ਉਪਲਬਧ ਨਹੀਂ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਜੇਲ੍ਹਾਂ ਨੂੰ ਲੈ ਕੇ ਕਿਹਾ ਕਿ, ਪੰਜਾਬ ਦੀਆਂ ਜੇਲ੍ਹਾਂ ਵਿੱਚ ਵਿਗਿਆਨਕ ਲੀਹਾਂ ਦੇ ਆਧਾਰ ਤੇ ਪੁਖ਼ਤਾ ਸੁਰੱਖਿਆ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਲ੍ਹਾਂ ਵਿੱਚ ਸੁਰੱਖਿਆ ਤੰਤਰ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਸੂਬਾ ਸਰਕਾਰ ਨੇ ਵਿਭਾਗ ਨੂੰ ਵਾਹਨ ਮੁਹੱਈਆ ਕਰਨ ਦੇ ਨਾਲ-ਨਾਲ ਜੇਲ੍ਹਾਂ ਵਿੱਚ ਜੈਮਰ, ਡੋਰ ਮੈਟਲ ਡਿਟੈਕਟਰ ਤੇ ਹੋਰ ਉਪਕਰਨ ਪਹਿਲਾਂ ਹੀ ਲਾ ਦਿੱਤੇ ਗਏ ਹਨ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਉਹਨਾਂ ਕਿਹਾ ਕਿ ਜੇਲ੍ਹਾਂ ਵਿੱਚੋਂ ਮੋਬਾਇਲ ਫੋਨ ਤੇ ਨਸ਼ੇ ਮਿਲਣ ਦੇ ਰੁਝਾਨ ਨੂੰ ਮੁਕੰਮਲ ਰੂਪ ਵਿੱਚ ਠੱਲ੍ਹ ਪਾਉਣ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ ਤੇ ਜੇਲ੍ਹ ਸਟਾਫ਼ ਦੀ ਅਜਿਹੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਚੇਤਾਵਨੀ ਦਿੱਤੀ ਕਿ ਜਿਹੜਾ ਅਧਿਕਾਰੀ ਇਸ ਤਰ੍ਹਾਂ ਦੀਆਂ ਕੁਤਾਹੀਆਂ ਲਈ ਜ਼ਿੰਮੇਵਾਰ ਪਾਇਆ ਗਿਆ, ਉਸ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜੇਲ੍ਹਾਂ ਵਿੱਚ ਨਸ਼ਿਆਂ ਅਤੇ ਮੋਬਾਇਲ ਫੋਨਾਂ ਦੀ ਸਪਲਾਈ ਤੇ ਸਖ਼ਤੀ ਨਾਲ ਨੱਥ ਪਾਉਣ ਦੀ ਲੋੜ ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਇਸ ਗ਼ੈਰ ਕਾਨੂੰਨੀ ਕਵਾਇਦ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸੀਐਮ ਨੇ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਨੂੰ ਸੂਬਾ ਸਰਕਾਰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਇਸ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਜੇਲ੍ਹ ਬੰਦੀਆਂ ਵਿਚਾਲੇ ਅਨੁਸ਼ਾਸਨਹੀਣਤਾ ਦੀਆਂ ਵਧਦੀਆਂ ਘਟਨਾਵਾਂ ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ, ਉਹਨਾਂ ਕਿਹਾ ਕਿ ਅਧਿਕਾਰੀ ਨੂੰ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਨੂੰ ਸੂਬਾ ਸਰਕਾਰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਤੇ ਇਸ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਲ੍ਹ ਬੰਦੀਆਂ ਵਿਚਾਲੇ ਅਨੁਸ਼ਾਸਨਹੀਣਤਾ ਦੀਆਂ ਵਧਦੀਆਂ ਘਟਨਾਵਾਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ, ਉਨ੍ਹਾਂ ਕਿਹਾ ਕਿ ਅਧਿਕਾਰੀ ਢੁਕਵੇਂ ਕਦਮ ਚੁੱਕ ਕੇ ਇਸ ਰੁਝਾਨ ਨੂੰ ਨੱਥ ਪਾਉਣ।

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਜੇਲ੍ਹਾਂ ਦੇ ਹਾਲਾਤ ਸੁਧਾਰਨ ਲਈ ਵਿੱਢੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਭਾ ਸਥਿਤ ਨਵੀਂ ਜ਼ਿਲ੍ਹਾ ਜੇਲ੍ਹ ਦਾ ਅਚਾਨਕ ਮੁਆਇਨਾ ਕੀਤਾ। ਉਨ੍ਹਾਂ ਜਿਥੇ ਬੈਰਕਾਂ ਦਾ ਨਿਰੀਖਣ ਕੀਤਾ, ਉਥੇ ਹੀ ਕੈਦੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਆਖਿਆ ਕਿ ਸੂਬੇ ਭਰ ਦੀਆਂ ਜੇਲ੍ਹਾਂ ਦੀ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਲਈ ਸਬੰਧਤ ਜੇਲ੍ਹ ਅਧਿਕਾਰੀ ਤੇ ਸਟਾਫ਼ ਜ਼ਿੰਮੇਵਾਰ ਹੋਵੇਗਾ।

 

Tags: Aam Aadmi Party Bhagwant Mann Jail Punjab

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ