ਸੀਐਮ ਮਾਨ ਦਾ ਬਿਆਨ, ਹੁਣ NOC, CLU ਤੇ ਪ੍ਰਦੂਸ਼ਣ ਕਲੀਅਰੈਂਸ ਲਈ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਸੀਆਈਆਈ ਉੱਤਰੀ ਖੇਤਰ ਕਾਊਂਸਿਲ ਦੀ ਸਲਾਨਾ ਪੰਜਵੀਂ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਵੱਖ-ਵੱਖ ਖੇਤਰਾਂ ਦੇ ਸਨਅਤਕਾਰਾਂ ਨੂੰ ਪੰਜਾਬ ਵਿੱਚ ਨਿਵੇਸ਼ ਦੀ ਅਪੀਲ ਕੀਤੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਵਧੀਆ ਮਾਹੌਲ ਦਿੱਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਉਦਯੋਗਪਤੀਆਂ ਲਈ ਕਾਰੋਬਾਰ ਸ਼ੁਰੂ ਕਰਨ ਲਈ ਹੁਣ 100 ਫ਼ੀਸਦੀ ਆਸਾਨੀ ਹੋਵੇਗੀ। ਉਹਨਾਂ ਕਿਹਾ ਕਿ ਹੁਣ ਐਨਓਸੀ, ਸੀਐਲਯੂ ਤੇ ਪ੍ਰਦੂਸ਼ਣ ਕਲੀਅਰੈਂਸ ਲਈ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਉਦਯੋਗਪਤੀ ਜ਼ਮੀਨ ਰਜਿਸਟਰੀ ਤੋਂ ਇੱਕ ਦਿਨ ਬਾਅਦ ਹੀ ਆਪਣੇ ਕੰਨ ਸ਼ੁਰੂ ਕਰ ਸਕਣਗੇ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਸੀਆਈਆਈ ਦੇ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸੀ।