ਸੀਐਮ ਮਾਨ ਦਾ ਵੱਡਾ ਬਿਆਨ, ਪਹਿਲਾਂ ਕਾਂਗਰਸੀ ਕਹਿੰਦੇ ਸੀ ਸਾਨੂੰ ਫੜ ਲੋ, ਜੇ ਹੁਣ ਫੜ ਲਏ ਤਾਂ ਕਹਿੰਦੇ ਕਿਉਂ ਫੜਿਆ

 ਸੀਐਮ ਮਾਨ ਦਾ ਵੱਡਾ ਬਿਆਨ, ਪਹਿਲਾਂ ਕਾਂਗਰਸੀ ਕਹਿੰਦੇ ਸੀ ਸਾਨੂੰ ਫੜ ਲੋ, ਜੇ ਹੁਣ ਫੜ ਲਏ ਤਾਂ ਕਹਿੰਦੇ ਕਿਉਂ ਫੜਿਆ

ਦਾਣਾ ਮੰਡੀ ਟੈਂਡਰ ਘੁਟਾਲੇ ਵਿੱਚ ਵਿਜੀਲੈਂਸ ਲੁਧਿਆਣਾ ਰੇਂਜ ਦੀ ਟੀਮ ਨੇ ਕੱਲ੍ਹ ਦੇਰ ਸ਼ਾਮ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਹੈ। ਟੀਮ ਨੇ ਕਾਂਗਰਸ ਆਗੂ ਨੂੰ ਉਸ ਸਮੇਂ ਫੜਿਆ ਜਦੋਂ ਉਹ ਮਾਲ ਰੋਡ ਤੇ ਇੱਕ ਸੈਲੂਨ ਵਿੱਚ ਵਾਲ ਕਟਵਾ ਰਹੇ ਸਨ। ਕਾਂਗਰਸੀ ਲੀਡਰਾਂ ਵੱਲੋਂ ਲਗਾਤਾਰ ਇਸ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਇਸ ਨੂੰ ਬਦਲਾਖੋਰੀ ਦੱਸਿਆ ਹੈ।

ਇਸ ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, ਕੋਈ ਵੀ ਲੀਡਰ ਦੀ ਗ੍ਰਿਫ਼ਤਾਰੀ ਸਿਆਸੀ ਬਦਲਾਖ਼ੋਰੀ ਕਰਕੇ ਨਹੀਂ ਹੋ ਰਹੀ, ਕਾਨੂੰਨ ਮੁਤਾਬਕ ਹੀ ਸਾਰਾ ਕੰਮ ਹੋ ਰਿਹਾ ਹੈ। ਪਹਿਲਾਂ ਕਾਂਗਰਸੀ ਕਹਿੰਦੇ ਸੀ ਸਾਨੂੰ ਫੜ ਲੋ, ਜੇ ਹੁਣ ਫੜ ਲਏ ਕਹਿੰਦੇ ਕਿਉਂ ਫੜਿਆ। ਦੱਸ ਦਈਏ ਕਿ ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਆਸ਼ੂ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਹੈ ਤੇ ਉਹਨਾਂ ਦੀ ਵਿਜੀਲੈਂਸ ਅਧਿਕਾਰੀਆਂ ਨਾਲ ਬਹਿਸ ਵੀ ਹੋਈ।

ਗੁੱਸੇ ਵਿੱਚ ਆਏ ਬਿੱਟੂ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਆਪਣੀ ਪਛਾਣ ਜ਼ਾਹਰ ਕਰਨ ਲਈ ਆਈਡੀ ਕਾਰਡ ਵੀ ਮੰਗੇ। ਇਸ ਤੋਂ ਬਾਅਦ ਰਵਨੀਤ ਬਿੱਟੂ ਵੀ ਆਸ਼ੂ ਦੇ ਨਾਲ ਹੀ ਵਿਜੀਲੈਂਸ ਦਫ਼ਤਰ ਪੁੱਜੇ। ਉਹਨਾਂ ਕਾਂਗਰਸ ਵਰਕਰਾਂ ਨੂੰ ਵਿਜੀਲੈਂਸ ਦਫ਼ਤਰ ਦੇ ਬਾਹਰ ਪੁੱਜਣ ਦਾ ਸੱਦਾ ਦਿੱਤਾ ਜਿਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਵਿਜੀਲੈਂਸ ਦਫ਼ਤਰ ਦੇ ਬਾਹਰ ਧਰਨਾ ਲਾ ਦਿੱਤਾ। ਇਸ ਦੌਰਾਨ ਜ਼ਿਲ੍ਹਾ ਪੁਲਿਸ ਵੀ ਉੱਥੇ ਪਹੁੰਚ ਗਈ ਤਾਂ ਜੋ ਕਿਸੇ ਤਰ੍ਹਾਂ ਦਾ ਕੋਈ ਹੰਗਾਮਾ ਨਾ ਹੋਵੇ।

Leave a Reply

Your email address will not be published.