ਸੀਐਮ ਮਾਨ ਦਾ ਵੱਡਾ ਫ਼ੈਸਲਾ, ਪਿੰਡਾਂ ‘ਚ ਜ਼ਮੀਨ ਦੀ ਰਜਿਸਟਰੀ ਲਈ NOC ਦੀ ਨਹੀਂ ਲੋੜ

 ਸੀਐਮ ਮਾਨ ਦਾ ਵੱਡਾ ਫ਼ੈਸਲਾ, ਪਿੰਡਾਂ ‘ਚ ਜ਼ਮੀਨ ਦੀ ਰਜਿਸਟਰੀ ਲਈ NOC ਦੀ ਨਹੀਂ ਲੋੜ

ਪਿੰਡਾਂ ਵਿੱਚ ਜ਼ਮੀਨਾਂ ਦੀ ਰਜਿਸਟਰੀ ਲਈ ਐਨਓਸੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਪਿੰਡਾਂ ਵਿੱਚ ਜ਼ਮੀਨਾਂ ਦੀ ਰਜਿਸਟਰੀ ਲਈ ਕਿਸੇ ਐਨਓਸੀ ਦੀ ਲੋੜ ਨਹੀਂ, ਜਦਕਿ ਸ਼ਹਿਰਾਂ ਵਿੱਚ ਇਹ ਐਨਓਸੀ 15 ਦਿਨਾਂ ਵਿੱਚ ਤੇ ਤਤਕਾਲ ਸਕੀਮ ਤਹਿਤ 5 ਦਿਨਾਂ ਵਿੱਚ ਉਪਲੱਬਧ ਕਰਵਾਈ ਜਾਵੇਗੀ।

How to Buy Agriculture Land in Punjab, and Who Can?

ਉਹ ਵੀਰਵਾਰ ਨੂੰ ਸਮਰਾਲਾ ਤਹਿਸੀਲ ਦਫ਼ਤਰ ਤੇ ਸੁਵਿਧਾ ਕੇਂਦਰ ਦਾ ਅਚਨਚੇਤ ਦੌਰਾ ਕਰਨ ਪੁੱਜੇ ਸੀ। ਉਹਨਾਂ ਨੇ ਗ਼ੈਰ ਕਾਨੂੰਨੀ ਕਲੋਨੀਆਂ ਦੀਆਂ ਰਜਿਸਟਰੀਆਂ ਤੇ ਲੱਗੀ ਪਾਬੰਦੀ ਬਾਰੇ ਉਹਨਾਂ ਕਿਹਾ ਕਿ, ਇਹਨਾਂ ਕਲੋਨੀਆਂ ਵਿੱਚ ਪਲਾਟ ਖਰੀਦਣ ਤੇ ਘਰ ਬਣਾਉਣ ਵਾਲਿਆਂ ਦਾ ਕੋਈ ਕਸੂਰ ਨਹੀਂ ਪਰ ਉਹ ਕਲੋਨਾਈਜ਼ਰਾਂ ਨਾਲ ਇਸ ਸਬੰਧੀ ਵਿਚਾਰ ਕਰਨ ਲਈ ਮੀਟਿੰਗ ਕਰਨਗੇ।

ਉਹਨਾਂ ਸਪੱਸ਼ਟ ਕੀਤਾ ਕਿ ਪਿੰਡਾਂ ਵਿ4ਚ ਜ਼ਮੀਨ ਦੀ ਰਜਿਸਟਰੀ ਲਈ ਕਿਸੇ ਐਨਓਸੀ ਦੀ ਲੋੜ ਨਹੀਂ ਹੈ, ਜਦਕਿ ਸ਼ਹਿਰਾਂ ਵਿੱਚ ਇਹ ਐਨਓਸੀ 15 ਦਿਨਾਂ ਵਿੱਚ ਅਤੇ ਤਤਕਾਲ ਸਕੀਮ ਤਹਿਤ 5 ਦਿਨਾਂ ਵਿੱਚ ਉਪਲੱਬਧ ਕਰਵਾਈ ਜਾਵੇਗੀ। ਉਹਨਾਂ ਨੇ ਗ਼ੈਰਕਾਨੂੰਨੀ ਕਲੋਨੀਆਂ ਦੀਆਂ ਰਜਿਸਟਰੀਆਂ ਤੇ ਲੱਗੀ ਪਾਬੰਦੀ ਬਾਰੇ ਕਿਹਾ ਕਿ, ਇਹਨਾਂ ਕਲੋਨੀਆਂ ਵਿੱਚ ਪਲਾਟ ਖਰੀਦਣ ਤੇ ਘਰ ਬਣਾਉਣ ਵਾਲਿਆਂ ਦਾ ਕੋਈ ਕਸੂਰ ਨਹੀਂ ਪਰ ਉਹ ਕਲੋਨਾਈਜ਼ਰਾਂ ਨਾਲ ਇਸ ਸਬੰਧੀ ਵਿਚਾਰ ਕਰਨ ਲਈ ਮੀਟਿੰਗ ਕਰਨਗੇ।

ਇਸ ਦੇ ਨਾਲ ਹੀ ਉਹਨਾਂ ਸਪੱਸ਼ਟ ਕੀਤਾ ਕਿ ਪਿੰਡਾਂ ਵਿੱਚ ਜ਼ਮੀਨ ਦੀ ਰਜਿਸਟਰੀ ਲਈ ਕਿਸੇ ਐਨਓਸੀ ਦੀ ਲੋੜ ਨਹੀਂ ਹੈ। ਸ਼ਹਿਰਾਂ ਵਿੱਚ ਐਨਓਸੀ 15 ਦਿਨਾਂ ਵਿੱਚ ਅਤੇ ਤਤਕਾਲ ਸਕੀਮ ਤਹਿਤ 5 ਦਿਨਾਂ ਵਿੱਚ ਉਪਲੱਬਧ ਕਰਵਾਈ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਤਹਿਸੀਲ ਦਫ਼ਤਰਾਂ ਵਿੱਚ ਛੇਤੀ ਹੀ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ ਤਾਂ ਜੋ ਕੰਮਕਾਜ ਸੁਚਾਰੂ ਢੰਗ ਨਾਲ ਹੋ ਸਕੇ।

ਭ੍ਰਿਸ਼ਟਾਚਾਰ ਦੇ ਮੁੱਦੇ ਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੰਮ ਕਰਵਾਉਣ ਬਦਲੇ ਰਿਸ਼ਵਤ ਦੀ ਮੰਗ ਕਰਨ ਵਾਲਿਆਂ ਖਿਲਾਫ਼ ਸਰਕਾਰ ਕੋਲ ਸ਼ਿਕਾਇਤ ਕੀਤੀ ਜਾਵੇ। ਝੋਨੇ ਦੀ ਚੱਲ ਰਹੀ ਖਰੀਦ ’ਤੇ ਤਸੱਲੀ ਜ਼ਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਫ਼ਸਲ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਇਸ ਵਾਰ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ ਤੇ ਪਹਿਲੀ ਵਾਰ ਹੋਇਆ ਹੈ ਕਿ ਕੁਝ ਘੰਟਿਆਂ ਦੇ ਅੰਦਰ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਅਦਾਇਗੀ ਹੋ ਰਹੀ ਹੈ।

Leave a Reply

Your email address will not be published.