ਸੀਐਮ ਮਾਨ ਦਾ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਤੋਹਫਾ, ਪੁਰਾਣੀ ਪੈਨਸ਼ਨ ਸਕੀਮ ਬਹਾਲ

 ਸੀਐਮ ਮਾਨ ਦਾ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਤੋਹਫਾ, ਪੁਰਾਣੀ ਪੈਨਸ਼ਨ ਸਕੀਮ ਬਹਾਲ

ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਗਈ ਹੈ। ਇਸ ਦੇ ਇਲਾਵਾ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 6 ਫ਼ੀਸਦੀ ਵਾਧਾ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਫਿਰ ਤੋਂ ਲਾਗੂ ਕਰਨ ਦੇ ਫ਼ੈਸਲੇ ਤੇ ਮੋਹਰ ਲਾ ਦਿੱਤੀ ਹੈ।

ਅੱਜ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਦੀਵਾਲੀ ਤੋਹਫ਼ਾ ਦਿੰਦੇ ਹੋਏ ਮਹਿੰਗਾਈ ਭੱਤੇ ਵਿੱਚ 6 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੱਜ ਕੈਬਨਿਟ ਮੀਟਿੰਗ ਵਿੱਚ ਕਈ ਫ਼ੈਸਲੇ ਲਏ ਹਨ। ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫ਼ੈਸਲੇ ਨੂੰ ਮਨਜ਼ੂਰੀ, ਨੌਕਰੀਆਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ ਵਿੱਚ ਬਦਲਾਅ ਨੂੰ ਮਨਜ਼ੂਰੀ, ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ , ਅੱਜ ਪੰਜਾਬ ਕੈਬਨਿਟ ਮੀਟਿੰਗ ‘ਚ ਆਪਣੇ ਮੁਲਾਜ਼ਮਾਂ ਲਈ ਇੱਕ ਇਤਿਹਾਸਿਕ ਫੈਸਲਾ ਲਿਆ ਹੈ…ਤੁਹਾਡੀ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਜਾ ਰਹੀ ਹੈ…ਕੈਬਨਿਟ ‘ਚ ਇਸ ਫੈਸਲੇ ਨੂੰ ਸਿਧਾਂਤਕ ਮਨਜ਼ੂਰੀ ਦੇ ਦਿੱਤੀ ਹੈ।

ਅਸੀਂ ਆਪਣੇ ਮੁਲਾਜ਼ਮਾਂ ਨਾਲ ਖੜ੍ਹੇ ਹਾਂ…ਵਾਅਦਾ ਕੀਤਾ ਸੀ..ਪੂਰਾ ਕਰ ਦਿੱਤਾ…ਜੋ ਕਹਿੰਦੇ ਹਾਂ, ਉਹ ਕਰਦੇ ਹਾਂ। ਪੰਜਾਬ ਸਰਕਾਰ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਦੇ ਵੱਖ-ਵੱਖ ਵਰਗਾਂ ਦੇ ਸਾਰੇ ਮੁਲਾਜ਼ਮ 6 ਫੀਸਦੀ ਡੀਏ ਦੀ ਮੰਗ ਕਰ ਰਹੇ ਸਨ, ਜਿਸ ‘ਤੇ 200 ਕਰੋੜ ਰੁਪਏ ਹੋਰ ਖਰਚ ਹੋਣਗੇ। ਕਰਮਚਾਰੀ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਦੀ ਉਡੀਕ ਕਰ ਰਹੇ ਸਨ ਅਤੇ ਹੁਣ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ।

 

Leave a Reply

Your email address will not be published.