ਸੀਐਮ ਮਾਨ ਦੀ ਕੋਠੀ ਘੇਰੀ ਬੈਠੇ ਕਿਸਾਨਾਂ ਦੀ ਚੇਤਾਵਨੀ, ਜੇ ਸਰਕਾਰ ਨਾ ਮੰਨੀ ਤਾਂ ਲਿਆ ਜਾਵੇਗਾ ਇਹ ਐਕਸ਼ਨ

 ਸੀਐਮ ਮਾਨ ਦੀ ਕੋਠੀ ਘੇਰੀ ਬੈਠੇ ਕਿਸਾਨਾਂ ਦੀ ਚੇਤਾਵਨੀ, ਜੇ ਸਰਕਾਰ ਨਾ ਮੰਨੀ ਤਾਂ ਲਿਆ ਜਾਵੇਗਾ ਇਹ ਐਕਸ਼ਨ

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਘੇਰੀ ਬੈਠੇ ਕਿਸਾਨਾਂ ਦਾ ਧਰਨਾ ਅਜੇ ਵੀ ਜਾਰੀ ਹੈ। ਕਿਸਾਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਦਾ ਇਹੀ ਵਤੀਰਾ ਰਿਹਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੜਕ ਦਾ ਦੂਜਾ ਪਾਸ ਵੀ ਜਾਮ ਕਰ ਦਿੱਤਾ ਜਾਵੇਗਾ। ਇਹ ਧਰਨਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਲਾਇਆ ਗਿਆ ਹੈ।

May be an image of one or more people, people standing, people walking, road and crowd

ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਇਲਜ਼ਾਮ ਲਾਇਆ ਕਿ ਭੇਜੇ ਯਾਦ ਪੱਤਰ ਦੇ ਬਾਵਜੂਦ ਸਰਕਾਰ ਨੇ ਟਾਲਮਟੋਲ ਵਾਲਾ ਵਤੀਰਾ ਆਪਣਾਇਆ ਹੋਇਆ ਹੈ। ਮੋਰਚੇ ਦੇ ਸਥਾਨ ਤੇ ਰਾਤ ਨੂੰ ਸੱਪ ਲੜਨ ਕਾਰਨ ਸ਼ਹੀਦ ਹੋਏ ਕਿਸਾਨ ਗੁਰਚਰਨ ਸਿੰਘ ਦੇ ਵਾਰਸਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਤੇ ਇੱਕ ਮੈਂਬਰ ਨੂੰ ਪੱਕੀ ਨੌਕਰੀ ਤੋਂ ਇਲਾਵਾ ਪਰਿਵਾਰ ਸਿਰ ਚੜ੍ਹੇ ਸਾਰੇ ਕਰਜ਼ੇ ਦੇ ਖਾਤਮੇ ਬਾਰੇ ਵੀ ਸਰਕਾਰ ਨੇ ਕੋਈ ਸਾਰ ਨਹੀਂ ਲਈ।

May be an image of one or more people, people standing, outdoors and crowd

ਉਹਨਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਦਾ ਇਹੀ ਵਤੀਰਾ ਰਿਹਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੜਕ ਦਾ ਦੂਜਾ ਵੀ ਜਾਮ ਕਰ ਦਿੱਤਾ ਜਾਵੇਗਾ। ਕਾਬਲੇਗੌਰ ਹੈ ਕਿ ਵੀਰਵਾਰ ਨੂੰ ਪੱਕੇ ਮੋਰਚੇ ਦੇ 12ਵੇਂ ਦਿਨ ਪੰਜਾਬ ਦੇ ਕਿਸਾਨਾਂ ਨੇ ਸੀਐਮ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ ਕੀਤਾ ਤੇ ਕਲੋਨੀ ਦੇ ਸਾਹਮਣੇ ਵਾਲੇ ਪਾਸੇ ਦੀ ਸੜਕ ਤੇ ਮੁਕੰਮਲ ਤੌਰ ਤੇ ਆਵਾਜਾਈ ਠੱਪ ਕਰ ਦਿੱਤੀ।

ਘਿਰਾਓ ਦੌਰਾਨ ਪੰਜਾਬ ਭਰ ਤੋਂ ਪੁੱਜੇ ਕਸਾਨਾਂ ਦਾ ਹੜ ਆਇਆ ਹੋਇਆ ਸੀ। ਕਲੋਨੀ ਦੇ ਮੁੱਖ ਗੇਟ ਵਾਲੇ ਪਾਸੇ ਪੁਲਿਸ, ਵਿਚਕਾਰ ਲੋਹੇ ਦੇ ਵੱਡੇ-ਵੱਡੇ ਬੈਰੀਕੇਡ ਤੇ ਸਾਹਮਣੇ ਸੜਕ ਤੇ ਹਜ਼ਾਰਾਂ ਕਿਸਾਨ ਡਟੇ ਹੋਏ ਹਨ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਪੱਸ਼ਟ ਕੀਤਾ ਕਿ ਘਿਰਾਓ ਦੌਰਾਨ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਡਰੀਮਲੈਂਡ ਕਲੋਨੀ ਦੇ ਵਸਨੀਕਾਂ ਦੀ ਆਵਾਜਾਈ ਵਿੱਚ ਕੋਈ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ।

Leave a Reply

Your email address will not be published.