ਸੀਐਮ ਮਾਨ ਦੀ ਰਿਹਾਇਸ਼ ਨੇੜੇ ਆਂਗਣਵਾੜੀ ਵਰਕਰਾਂ ਦੇ ਧਰਨੇ ਦੌਰਾਨ ਪੁਲਿਸ ਨੇ ਕੀਤੀ ਧੱਕਾ-ਮੁੱਕੀ

 ਸੀਐਮ ਮਾਨ ਦੀ ਰਿਹਾਇਸ਼ ਨੇੜੇ ਆਂਗਣਵਾੜੀ ਵਰਕਰਾਂ ਦੇ ਧਰਨੇ ਦੌਰਾਨ ਪੁਲਿਸ ਨੇ ਕੀਤੀ ਧੱਕਾ-ਮੁੱਕੀ

ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਆਂਗਣਵਾੜੀ ਵਰਕਰਾਂ ਵੱਲੋਂ ਧਰਨਾ ਦਿੱਤਾ ਗਿਆ ਹੈ। ਇਸ ਵਿਚਾਲੇ ਆਂਗਣਵਾੜੀ ਵਰਕਰਾਂ ਨਾਲ ਪੁਲਿਸ ਨੇ ਧੱਕਾ-ਮੁੱਕੀ ਵੀ ਕੀਤੀ। ਦੱਸ ਦਈਏ ਕਿ ਪੰਜਾਬ ਭਰ ਤੋਂ ਹਜ਼ਾਰਾਂ ਆਂਗਣਵਾੜੀ ਵਰਕਰਾਂ ਇੱਥੇ ਪਹੁੰਚੀਆਂ ਸਨ।

ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ 12 ਤੋਂ 3 ਵਜੇ ਤੱਕ ਧਰਨਾ ਦੇ ਰਹੀਆਂ ਸਨ। ਇਸ ਦੌਰਾਨ ਜਦੋਂ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾਣ ਕੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨਾਲ ਝੜਪ ਹੋ ਗਈ।

ਉਧਰ, ਆਂਗਣਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕੀਤੇ ਵਾਅਦਿਆਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਨੂੰ ਕਈ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਉਨ੍ਹਾਂ ਦੀ ਮੰਗ ਹੈ ਕਿ 3 ਤੋਂ 6 ਸਾਲ ਤੱਕ ਦੇ ਬੱਚੇ ਸਾਨੂੰ ਵਾਪਸ ਕੀਤੇ ਜਾਣ।

 

Leave a Reply

Your email address will not be published.