ਸੀਐਮ ਮਾਨ ਦੇ ਦਾਅਵੇ ਮਗਰੋਂ ਭੜਕੇ ਕਿਸਾਨ, 29 ਅਕਤੂਬਰ ਨੂੰ ਹੋਏਗਾ ਵੱਡਾ ਐਕਸ਼ਨ ਦਾ ਐਲਾਨ

 ਸੀਐਮ ਮਾਨ ਦੇ ਦਾਅਵੇ ਮਗਰੋਂ ਭੜਕੇ ਕਿਸਾਨ, 29 ਅਕਤੂਬਰ ਨੂੰ ਹੋਏਗਾ ਵੱਡਾ ਐਕਸ਼ਨ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ ਅਜੇ ਵੀ ਧਰਨੇ ਤੇ ਬੈਠੇ ਹੋਏ ਹਨ। ਕਿਸਾਨਾਂ ਨੇ ਪੰਜਾਬ ਸਰਕਾਰ ਤੇ ਇਲਜ਼ਾਮ ਲਾਇਆ ਕਿ ਭਗਵੰਤ ਮਾਨ ਸਰਕਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਤੇ ਬਾਕੀ ਕੇਂਦਰ ਨਾਲ ਸਬੰਧਤ ਮੰਗਾਂ ਬਾਰੇ ਮੋਦੀ ਸਰਕਾਰ ਨੂੰ ਲਿਖਿਆ ਗਿਆ ਹੈ।

ਉਹਨਾਂ ਦੇ ਇਸ ਬਿਆਨ ਤੋਂ ਕਿਸਾਨ ਲੀਡਰ ਨਾਰਾਜ਼ ਹਨ। ਕਿਸਾਨਾਂ ਨੇ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਵਿੱਚ ਪੰਜਾਬ ਸਰਕਾਰ ਤੇ ਟਾਲ-ਮਟੋਲ ਦਾ ਇਲਜ਼ਾਮ ਲਾਉਂਦਿਆਂ 29 ਅਕਤੂਬਰ ਨੂੰ ਵੱਡਾ ਇਕੱਠ ਕਰਕੇ ਅਗਲਾ ਐਕਸ਼ਨ ਕਰਨ ਦਾ ਐਲਾਨ ਕੀਤਾ ਹੈ।

May be an image of 1 person, sitting and standing

ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਪਿਛਲੇ 18 ਦਿਨਾਂ ਤੋਂ ਕਿਸਾਨ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕੇ ਮੋਰਚੇ ਤੇ ਬੈਠੇ ਹਨ ਤੇ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ ਵੀ ਜਾਰੀ ਹੈ ਪਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ।

Leave a Reply

Your email address will not be published.