ਸੀਐਮ ਮਾਨ ਦੇ ਬਿਆਨ ‘ਤੇ ਭੜਕੇ ਕਿਸਾਨ, ਬੋਲੇ, ਸਾਨੂੰ ਕੋਈ ਸ਼ੌਂਕ ਨਹੀਂ ਦਿਨ ਰਾਤ ਠੰਡ ਵਿੱਚ ਬੈਠਣ ਦਾ

 ਸੀਐਮ ਮਾਨ ਦੇ ਬਿਆਨ ‘ਤੇ ਭੜਕੇ ਕਿਸਾਨ, ਬੋਲੇ, ਸਾਨੂੰ ਕੋਈ ਸ਼ੌਂਕ ਨਹੀਂ ਦਿਨ ਰਾਤ ਠੰਡ ਵਿੱਚ ਬੈਠਣ ਦਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਖਿਲਾਫ਼ ਦਿੱਤੇ ਗਏ ਬਿਆਨ ਤੇ ਕਿਸਾਨਾਂ ਨੇ ਰੋਸ ਪ੍ਰਗਟ ਕੀਤਾ ਹੈ। ਕਿਸਾਨ ਯੂਨੀਅਨ ਸਿੱਧੂਪੁਰ ਦੇ ਲੀਡਰਾਂ ਨੇ ਕਿਹਾ ਕਿ ਬਾਹਰੀ ਏਜੰਸੀਆਂ ਬੁਲਾ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਉਹਨਾਂ ਦੇ ਖਾਤੇ ਚੈੱਕ ਕਰਨ ਤੇ ਖੁਦ ਦੇ ਖਾਤੇ ਚੈੱਕ ਕਰ ਲਓ। ਬਠਿੰਡਾ ਦੇ ਤਲਵੰਡੀ ਸਾਬੋ ਮੌੜ-ਮਾਨਸਾ ਹਾਈਵੇਅ ਤੇ ਬੈਠੇ ਕਿਸਾਨ ਯੂਨੀਅਨ ਸਿੱਧੂਪੁਰ ਦੀ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰਨ ਦੀ ਚੇਤਾਵਨੀ ਦਿੱਤੀ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਬਿਆਨ ਦਿੱਤਾ ਹੈ ਕਿ ਜੱਥੇਬੰਦੀ ਦੇ ਕੁਝ ਲੋਕ ਪੈਸਿਆਂ ਦੇ ਲਾਲਚ ਖਾਤਰ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਦੱਸਣਾ ਚਾਹੁੰਦੇ ਹਾਂ ਕਿ ਸਾਨੂੰ ਕੋਈ ਸ਼ੌਂਕ ਨਹੀਂ ਦਿਨ ਰਾਤ ਠੰਡ ਵਿੱਚ ਬੈਠਣ ਦਾ। ਉਹਨਾਂ ਕਿਹਾ ਕਿ ਤੁਸੀਂ ਬੈਠ ਕੇ ਦਿਖਾਊ। ਸੂਬੇ ਦੇ ਮੁੱਖ ਮੰਤਰੀ ਨੂੰ ਅਜਿਹਾ ਬਿਆਨ ਦਿੰਦੇ ਸ਼ਰਮ ਆਉਣੀ ਚਾਹੀਦੀ ਹੈ ਜੋ ਕਿਸਾਨ ਦੇਸ਼ ਦਾ ਢਿੱਡ ਭਰਦੇ ਹਨ, ਉਹਨਾਂ ਖਿਲਾਫ਼ ਇਹ ਬੋਲ ਰਹੇ ਹੋ।

ਉਹਨਾਂ ਕਿਹਾ ਕਿ ਅਸੀਂ ਤਿਆਰ ਹਾਂ ਆਪਣੇ ਖਾਤੇ ਚੈੱਕ ਕਰਵਾਉਣ ਲਈ। ਤੁਸੀਂ ਵੀ ਕਰਵਾਓ ਪਤਾ ਲੱਗੂ ਕਿਸ ਨੂੰ ਕਿੰਨੀ ਫੰਡਿੰਗ ਆਉਂਦੀ ਹੈ। ਉਹਨਾਂ ਕਿਹਾ ਕਿ ਜਦ ਤੱਕ ਸਾਡੀਆਂ ਮੰਗਾਂ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਸਾਡਾ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਹੈ ਕਿ ਗੱਲ-ਗੱਲ ‘ਤੇ ਧਰਨੇ ਲਾਉਣ ਦਾ ਰਿਵਾਜ ਹੀ ਹੋ ਗਿਆ ਹੈ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਧਰਨਿਆਂ ਕਰਕੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਸੜਕਾਂ ‘ਤੇ ਧਰਨੇ ਲਾਉਣ ਦੀ ਬਜਾਏ ਮੰਤਰੀਆਂ ਦੀਆਂ ਕੋਠੀਆਂ ਦੇ ਬਾਹਰ ਧਰਨੇ ਲਗਾਏ ਜਾਣ।

Leave a Reply

Your email address will not be published.