ਸੀਐਮ ਮਾਨ ਨੇ ਅਮਨ ਅਰੋੜਾ ਨੂੰ ਦਿੱਤੀ ਹੱਲਾਸ਼ੇਰੀ, ਕਿਹਾ, ਹੁਣ ਗ਼ੈਰ-ਕਾਨੂੰਨੀ ਕਲੋਨੀ ਕਲਚਰ ’ਤੇ ਲੁੱਟ ਹੋਵੇਗੀ ਖ਼ਤਮ

 ਸੀਐਮ ਮਾਨ ਨੇ ਅਮਨ ਅਰੋੜਾ ਨੂੰ ਦਿੱਤੀ ਹੱਲਾਸ਼ੇਰੀ, ਕਿਹਾ, ਹੁਣ ਗ਼ੈਰ-ਕਾਨੂੰਨੀ ਕਲੋਨੀ ਕਲਚਰ ’ਤੇ ਲੁੱਟ ਹੋਵੇਗੀ ਖ਼ਤਮ

ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਹੱਲੀਸ਼ੇਰੀ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ, ਸ਼ਾਬਾਸ਼ ਅਮਨ ਅਰੋੜਾ…ਮੇਰੀ ਸਰਕਾਰ ਦੇ H&UD ਵਿਭਾਗ ਨੇ ਨਿਮਨ-ਮੱਧਮ ਤੇ ਘੱਟ ਆਮਦਨੀ ਵਾਲੇ ਪਰਿਵਾਰਾਂ ਨੂੰ ਕਫ਼ਾਇਤੀ ਘਰ ਮੁਹੱਈਆ ਕਰਵਾਉਣ ਲੀ ਪ੍ਰਸਤਾਵਿਤ ਪੰਜਾਬ ਕਫਾਇਤੀ ਹਾਊਸਿੰਗ ਨੀਤੀ-2022 ਤੇ ਜਨਤਕ ਸੁਝਾਅ ਮੰਗੇ ਹਨ।

ਦੱਸ ਦਈਏ ਕਿ ਸੂਬੇ ਵਿੱਚ ਹੇਠਲੇ-ਮੱਧਮ ਦਰਜੇ ਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਕਫ਼ਾਇਤੀ ਮਕਾਨਾਂ ਦੀ ਉਸਾਰੀ ਨੂੰ ਉਤਸ਼ਾਹਿਤ ਕਰਨ ਤੇ ਸੂਬੇ ਵਿੱਚ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਣ ਲਈ ਪੰਜਾਬ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਲਦ ਨਵੀਂ ਅਫੋਰਡੇਬਲ ਹਾਊਸਿੰਗ ਪਾਲਿਸੀ ਲਿਆਂਦੀ ਜਾ ਰਹੀ ਹੈ।

ਇਸ ਨੀਤੀ ਲਈ ਲੋਕਾਂ ਤੋਂ ਸੁਝਾਅ ਲੈਣ ਲਈ ਇਸ ਦਾ ਖਰੜਾ ਵਿਭਾਗ ਦੀ ਅਧਿਕਾਰਤ ਵੈਬਸਾਈਟ ਤੇ ਅਪਲੋਡ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮਕਾਨ ਦੀ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਭਾਗ ਨੇ ਪੰਜਾਬ ਅਫੋਰਡੇਬਲ ਹਾਊਸਿੰਗ ਨੀਤੀ-2022 ਤਿਆਰ ਕੀਤੀ ਹੈ ਤੇ ਲੋਕਾਂ ਤੋਂ ਸੁਝਾਅ ਲੈਣ ਵਾਸਤੇ ਇਸ ਨੀਤੀ ਦਾ ਖਰੜਾ ਵੈੱਬਸਾਈਟ www.puda.gov.in ਉਤੇ ਅਪਲੋਡ ਕਰ ਦਿੱਤਾ ਹੈ।

ਇੱਛੁਕ ਵਿਅਕਤੀ 29 ਅਕਤੂਬਰ ਤੱਕ ਆਪਣੇ ਸੁਝਾਅ ਲਿਖਤੀ ਰੂਪ ਵਿੱਚ ਦੇ ਸਕਦੇ ਹਨ। ਉਹਨਾਂ ਦੱਸਿਆ ਕਿ ਇਸ ਨਵੀਂ ਨੀਤੀ ਤਹਿਤ ਪਲਾਟਾਂ ਵਾਲੀ ਕਲੋਨੀ ਵਾਸਤੇ ਘੱਟੋ-ਘੱਟ ਰਕਬਾ ਪੰਜ ਏਕੜ ਮਿੱਥਿਆ ਗਿਆ ਹੈ ਤੇ ਗਰੁੱਪ ਹਾਊਸਿੰਗ ਲਈ ਘੱਟੋ-ਘੱਟ ਰਕਬਾ ਸਿਰਫ਼ 2 ਏਕੜ ਹੈ। ਆਮ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਪਲਾਟ ਮੁਹੱਈਆ ਕਰਵਾਉਣ ਲਈ ਸਾਧਾਰਨ ਕਲੋਨੀਆਂ ਵਿੱਚ ਵਿਕਰੀਯੋਗ ਖੇਤਰ ਨੂੰ 55 ਫ਼ੀਸਦੀ ਤੋਂ ਵਧਾ ਕੇ 65 ਫ਼ੀਸਦੀ ਕਰ ਦਿੱਤਾ ਗਿਆ ਹੈ।

Leave a Reply

Your email address will not be published.