ਸੀਐਮ ਮਾਨ ਨੇ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਲੁਧਿਆਣਾ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ

 ਸੀਐਮ ਮਾਨ ਨੇ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਲੁਧਿਆਣਾ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ

ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਰਾਭਾ ਪਿੰਡ ਪਹੁੰਚੇ ਹਨ। ਇਸ ਮੌਕੇ ਉਹਨਾਂ ਨੇ ਲੁਧਿਆਣਾ ਵਾਸੀਆਂ ਨੂੰ ਹਲਵਾਰਾ ਏਅਰਪੋਰਟ ਦੀ ਸੌਗਾਤ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਲੁਧਿਆਣਾ ਦੇ ਹਲਵਾਰਾ ਏਅਰਪੋਰਟ ਨੂੰ ਜਲਦ ਸਿਵਲ ਏਅਰਪੋਰਟ ਵਜੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

Image

ਸੀਐਮ ਮਾਨ ਨੇ ਕਿਹਾ ਕਿ ਇਸ ਕਾਰਜ ਲਈ 161 ਏਕੜ ਜ਼ਮੀਨ ਐਕੁਆਇਰ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਟਰਮੀਨਲ ਬਣਾਉਣ ਦਾ ਫ਼ੈਸਲਾ ਕੀਤਾ ਹੈ। 48.09 ਕਰੋੜ ਨਾਲ ਹਲਵਾਰਾ ਦਾ ਏਅਰਪੋਰਟ ਸ਼ੁਰੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨਾਲ ਸਾਰੀਆਂ ਰਸਮਾਂ ਪੂਰੀਆਂ ਕਰਾਂਗੇ।

ਉਹਨਾਂ ਕਿਹਾ ਕਿ ਇਸ ਨਾਲ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਹੁਣ ਆਪਣੇ ਪਿੰਡ ਦੇ ਨੇੜੇ ਉੱਤਰ ਸਕਣਗੇ। ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਭਾਰਤ ਰਤਨ ਦਾ ਐਵਾਰਡ ਦੇਣ ਲਈ ਕੇਂਦਰ ਸਰਕਾਰ ਨੂੰ ਲਿਖਾਂਗੇ। ਕੌਮੀ ਸ਼ਹੀਦ ਦਾ ਦਰਜਾ ਦਵਾਉਣ ਲਈ ਵੀ ਕੇਂਦਰ ਸਰਕਾਰ ਨਾਲ ਗੱਲ ਕੀਤੀ ਜਾਵੇਗੀ।

Leave a Reply

Your email address will not be published.