News

ਸੀਐਮ ਮਾਨ ਨੇ ਚੰਡੀਗੜ੍ਹ ਯੂਨੀਵਰਸਿਟੀ ਕੈਂਪਸ ’ਚ ਡਰੋਨ ਸਿਖਲਾਈ ਹੱਬ ਦਾ ਕੀਤਾ ਉਦਘਾਟਨ

ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਕੈਂਪਸ ਵਿੱਚ ਡੀਜੀਸੀਏ ਇੰਡੀਆ ਦੁਆਰਾ ਮਾਨਤਾ ਪ੍ਰਾਪਤ ਡਰੋਨ ਸਿਖਲਾਈ ਹੱਬ ਦਾ ਉਦਘਾਟਨ ਕੀਤਾ ਗਿਆ ਹੈ। ਉਦਘਾਟਨ ਕਰਨ ਤੋਂ ਬਾਅਦ ਯੂਨੀਵਰਸਿਟੀ ਦੇ ਕੈਂਪਸ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੋਣ ਕਰਕੇ ਡਰੋਨ ਤਕਨਾਲੋਜੀ ਨੂੰ ਵੱਧ ਤੋਂ ਵੱਧ ਵਿਕਸਤ ਕਰਨ ਦੀ ਜ਼ਰੂਰਤ ਹੈ ਕਿਉਂਕਿ ਗੁਆਂਢੀ ਮੁਲਕ ਡਰੋਨਾਂ ਰਾਹੀਂ ਸਾਡੇ ਸਰਹੱਦੀ ਇਲਾਕਿਆਂ ਵਿਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਦਾ ਹੈ ਜਿਸ ਕਰਕੇ ਸਾਡੇ ਕੋਲ ਡਰੋਨ ਟਰੈਕਿੰਗ ਵਰਗੀ ਤਕਨਾਲੋਜੀ ਵੀ ਹੋਣੀ ਚਾਹੀਦੀ ਹੈ।

In the eminent presence of Punjab Chief Minister Bhagwant Singh Mann (@BhagwantMann), Punjab's first DGCA (@DGCAIndia) approved Drone Training Hub has been inaugurated at the Chandigarh University campus. Here are a few glimpses from today's inauguration ceremony.

ਉਨ੍ਹਾਂ ਕਿਹਾ ਕਿ ਤਕਨਾਲੋਜੀ ਨੇ ਦੁਨੀਆ ਨੂੰ ਇਕ ਆਲਮੀ ਪਿੰਡ ਵਿਚ ਬਦਲ ਦਿੱਤਾ ਹੈ ਅਤੇ ਮੌਜੂਦਾ ਸਮੇਂ ਵਿਚ ਉਭਰ ਰਹੀਆਂ ਚੁਣੌਤੀਆਂ ਨਾਲ ਨਿਪਟਣ ਲਈ ਤਕਨਾਲੋਜੀ ਵਿਚ ਖੋਜ ਤੇ ਸੁਧਾਰ ਹੁੰਦੇ ਰਹਿਣੇ ਚਾਹੀਦੇ ਹਨ। ਬੇਰੋਜ਼ਗਾਰੀ ਨੂੰ ਸਾਰੀਆਂ ਅਲਾਮਤਾਂ ਦੀ ਜੜ੍ਹ ਦੱਸਦੇ ਹੋਏ ਮੁੱਖ ਮੰਤਰੀ ਨੇ ਬਾਹਰੀ ਮੁਲਕਾਂ ਵਿਚ ਪਰਵਾਸ ਕਰ ਰਹੇ ਨੌਜਵਾਨਾਂ ਨੂੰ ਪੰਜਾਬ ਵਿਚ ਹੀ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦਾ ਵਾਅਦਾ ਕੀਤਾ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਬਹੁਤ ਪ੍ਰਤਿਭਾਸ਼ਾਲੀ ਹਨ ਪਰ ਪਿਛਲੀਆਂ ਸਰਕਾਰਾਂ ਵੱਲੋਂ ਰੋਜ਼ਗਾਰ ਦੇ ਮੌਕੇ ਪੈਦਾ ਨਾ ਕਰਨ ਸਦਕਾ ਮਜਬੂਰਨ ਉਨ੍ਹਾਂ ਨੂੰ ਬੇਗਾਨੇ ਮੁਲਕਾਂ ਵਿਚ ਰੋਜ਼ਗਾਰ ਤਲਾਸ਼ਣੇ ਪੈ ਰਹੇ ਹਨ।

In the eminent presence of Punjab Chief Minister Bhagwant Singh Mann (@BhagwantMann), Punjab's first DGCA (@DGCAIndia) approved Drone Training Hub has been inaugurated at the Chandigarh University campus. Here are a few glimpses from today's inauguration ceremony.

ਉਨ੍ਹਾਂ ਕਿਹਾ ਕਿ ਬੇਰੋਜ਼ਗਾਰੀ ਦੀ ਗੰਭੀਰ ਸਮੱਸਿਆ ਵੀ ਨਸ਼ਿਆਂ ਦੀ ਅਲਾਮਤ ਲਈ ਜ਼ਿੰਮੇਵਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਨਿਵੇਸ਼ ਕਰਨ ਲਈ ਛੇਤੀ ਹੀ ਨਵੇਂ ਉਦਯੋਗ ਅਤੇ ਦੇਸ਼-ਵਿਦੇਸ਼ ਦੀਆਂ ਨਾਮੀ ਕੰਪਨੀਆਂ ਤੱਕ ਪਹੁੰਚ ਕਰੇਗੀ ਤਾਂ ਕਿ ਸਾਡੇ ਕਿਸੇ ਵੀ ਹੁਨਰਮੰਦ ਬੱਚੇ ਨੂੰ ਰੋਜ਼ਗਾਰ ਲਈ ਆਪਣੀ ਮਾਤ-ਭੂਮੀ ਨਾ ਛੱਡਣੀ ਪਵੇ।

ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਵਿਚ ਪੰਜਾਬ ਨੂੰ ਕਈ ਵਾਰ ਉਤਰਾਅ-ਚੜ੍ਹਾਅ ਦੇਖਣੇ ਪਏ ਹਨ ਅਤੇ ਭਵਿੱਖ ਵਿੱਚ ਵੀ ਪੰਜਾਬ ਦੀ ਸਰਦਾਰੀ ਪਹਿਲਾਂ ਵਾਂਗ ਕਾਇਮ ਕਰਾਂਗੇ। ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਲੋਕਾਂ ਨੇ ਸਾਨੂੰ ਸਾਡੇ ਅੰਦਾਜ਼ੇ ਤੋਂ ਵੀ ਵੱਡਾ ਫਤਵਾ ਦਿੱਤਾ ਹੈ ਜਿਸ ਕਰਕੇ ਉਨ੍ਹਾਂ ਨੂੰ ਸਾਡੇ ਕੋਲੋਂ ਬਹੁਤ ਵੱਡੀਆਂ ਉਮੀਦਾਂ ਵੀ ਹਨ ਅਤੇ ਮੈਂ ਵਾਅਦਾ ਕਰਦਾਂ ਹਾਂ ਕਿ ਅਸੀਂ ਤੁਹਾਡੀਆਂ ਆਸਾਂ-ਉਮੀਦਾਂ ਉਤੇ ਖਰਾ ਉਤਰਨ ਤੱਕ ਟਿਕ ਕੇ ਨਹੀਂ ਬੈਠਾਂਗੇ। ”

In the eminent presence of Punjab Chief Minister Bhagwant Singh Mann (@BhagwantMann), Punjab's first DGCA (@DGCAIndia) approved Drone Training Hub has been inaugurated at the Chandigarh University campus. Here are a few glimpses from today's inauguration ceremony.

ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ। ਇਸ ਦੌਰਾਨ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਮੁੱਖ ਮੰਤਰੀ ਦਾ ਯੂਨੀਵਰਸਿਟੀ ਆਉਣ ਉਤੇ ਸਵਾਗਤ ਕੀਤਾ।

Click to comment

Leave a Reply

Your email address will not be published.

Most Popular

To Top