ਸੀਐਮ ਮਾਨ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ, ਪੰਜਾਬ ਲਈ ਰੱਖੀ ਵੱਡੀ ਮੰਗ
By
Posted on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਮ. ਮੋਦੀ ਨਾਲ ਮੁਲਾਕਾਤ ਕੀਤੀ ਹੈ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ।

ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ, ਉਹਨਾਂ ਨੇ ਪੀਐਮ ਮੋਦੀ ਅੱਗੇ ਮੰਗ ਰੱਖੀ ਹੈ ਕਿ ਹਰ ਸਾਲ 50 ਹਜ਼ਾਰ ਕਰੋੜ ਦਾ ਪੈਕੇਜ ਦਿੱਤਾ ਜਾਵੇ ਤਾਂ ਪੰਜਾਬ ਦੀ ਆਰਥਿਕ ਸਥਿਤੀ ਸੰਭਾਲੀ ਜਾ ਸਕਦੀ ਹੈ। ਪਿਛਲੇ ਹਫ਼ਤੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਹੈ।
ਉਹਨਾਂ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਪੀਐਮ ਮੋਦੀ ਉਹਨਾਂ ਦੀ ਅਪੀਲ ਜ਼ਰੂਰ ਸੁਣਨਗੇ। ਮਾਨ ਨੇ ਇਸ ਤੋਂ ਪਹਿਲਾਂ ਟਵੀਟ ਕੀਤਾ ਸੀ ਕਿ ਉਨ੍ਹਾਂ ਨੇ ਪੀਐਮ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਕਿਹਾ ਸੀ।
