ਸੀਐਮ ਮਾਨ ਨੇ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ. ਲੁਧਿਆਣਾ ‘ਚ ਹੋਵੇਗਾ ਰਾਜ ਪੱਧਰੀ ਸਮਾਗਮ

 ਸੀਐਮ ਮਾਨ ਨੇ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ. ਲੁਧਿਆਣਾ ‘ਚ ਹੋਵੇਗਾ ਰਾਜ ਪੱਧਰੀ ਸਮਾਗਮ

ਪੰਜਾਬ ਸਰਕਾਰ ਵੱਲੋਂ ਬਾਬਾ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 25 ਅਕਤੂਬਰ ਨੂੰ ਸਵੇਰੇ 10.30 ਬਾਬਾ ਗੁਰਮੁੱਖ ਸਿੰਘ ਹਾਲ ਰਾਮਗੜ੍ਹੀਆ ਕੰਨਿਆ ਕਾਲਜ ਲੁਧਿਆਣਾ ਵਿਖੇ ਰਾਜ ਪੱਧਰੀ ਵਿਸ਼ਵਕਰਮਾ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਪੁੱਜਣਗੇ।

ਇਹ ਜਾਣਕਾਰੀ ਪ੍ਰਮੁੱਖ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਰਾਹੁਲ ਭੰਡਾਰੀ ਤੇ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਦਿੱਤੀ। ਇਸ ਤੋਂ ਪਹਿਲਾਂ ਅੱਜ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ, ਕਲਾ ਤੇ ਕ੍ਰਿਤੀ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਜੀ ਨੂੰ ਵਿਸ਼ਵਕਰਮਾ ਦਿਵਸ ਮੌਕੇ ਯਾਦ ਕਰਦੇ ਹਾਂ।

ਕਲਾ-ਕ੍ਰਿਤੀ ਦੇ ਗੁਣਾਂ ਨਾਲ ਭਰਪੂਰ ਮਿਹਨਤੀ ਕਾਮਿਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ…ਪਰਮਾਤਮਾ ਕਰੇ ਤੁਹਾਡੀ ਮਿਹਨਤ ਤੇ ਲਗਨ ਇਸੇ ਤਰ੍ਹਾਂ ਬਰਕਰਾਰ ਰਹੇ। ਦੇਸ਼ ਸਮੇਤ ਪੰਜਾਬ ਦੀ ਤਰੱਕੀ ਲਈ ਤੁਹਾਡਾ ਯੋਗਦਾਨ ਵਡਮੁੱਲਾ ਹੈ।

Leave a Reply

Your email address will not be published.