ਸੀਐਮ ਮਾਨ ਨੇ ਹਲਵਾਰਾ ਵਿਖੇ ਨਿਰਮਾਣ ਅਧੀਨ ਸਿਵਲ ਏਅਰ ਟਰਮੀਨਲ ਦਾ ਕੀਤਾ ਦੌਰਾ, ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

 ਸੀਐਮ ਮਾਨ ਨੇ ਹਲਵਾਰਾ ਵਿਖੇ ਨਿਰਮਾਣ ਅਧੀਨ ਸਿਵਲ ਏਅਰ ਟਰਮੀਨਲ ਦਾ ਕੀਤਾ ਦੌਰਾ, ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸਿਵਲ ਏਅਰ ਟਰਮੀਨਲ ਹਲਵਾਰਾ ਵਿਖੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਇਸ ਨੂੰ ਜਲਦ ਪੂਰਾ ਕੀਤਾ ਜਾ ਸਕੇ। ਉਹਨਾਂ ਨੇ ਕੰਮਾਂ ਦਾ ਨਿਰੀਖਣ ਕਰਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ।

Way paved for construction of International Civil Terminal at Halwara  Airport - Punjab, India & World News - Breaking & Latest - Yes Punjab

ਉਹਨਾਂ ਕਿਹਾ ਕਿ ਸੂਬਾ ਸਰਕਾਰ ਸਿਵਲ ਏਅਰ ਟਰਮੀਨਲ ਦੇ ਕੰਮ ਨੂੰ ਜਲਦੀ ਮੁਕੰਮਲ ਕਰਨ ਲਈ ਪਹਿਲਾਂ ਹੀ 50 ਕਰੋੜ ਰੁਪਏ ਜਾਰੀ ਕਰ ਚੁੱਕੀ ਹੈ। ਇਸ ਪ੍ਰਾਜੈਕਟ ਨੂੰ ਜਲਦੀ ਮੁਕੰਮਲ ਕਰਨ ਤੇ ਜ਼ੋਰ ਦਿੰਦਿਆਂ ਸੀਐਮ ਨੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਨੂੰ ਹਵਾਈ ਸੰਪਰਕ ਦੇ ਨਕਸ਼ੇ ਤੇ ਅੱਗੇ ਵਧਾਏਗਾ ਅਤੇ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰੇਗਾ।

ਉਹਨਾਂ ਅੱਗੇ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਇਹ ਪ੍ਰਾਜੈਕਟ 31 ਮਾਰਚ, 2022 ਤੱਕ ਪੂਰਾ ਹੋਣਾ ਸੀ ਪਰ ਪਿਛਲੀਆਂ ਸਰਕਾਰਾਂ ਦੀ ਬੇਰੁਖੀ ਕਾਰਨ ਇਹ ਆਪਣੀ ਸਮਾਂ ਹੱਦ ਟੱਪ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਸ ਪ੍ਰਾਜੈਕਟ ‘ਤੇ ਕੰਮ ਨੂੰ ਤੇਜ਼ ਕਰ ਦਿੱਤਾ ਹੈ। ਉਹਨਾਂ ਨੇ ਕਾਰਜਕਾਰੀ ਏਜੰਸੀ ਨੂੰ ਅਗਲੇ ਛੇ ਮਹੀਨਿਆਂ ਵਿੱਚ ਕੰਮ ਮੁਕੰਮਲ ਕਰਨ ਲਈ ਕਿਹਾ। ਉਹਨਾਂ ਅੱਗੇ ਕਿਹਾ ਕਿ, ਕੰਮ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Leave a Reply

Your email address will not be published. Required fields are marked *