ਸੀਐਮ ਮਾਨ ਸਮੂਹ ਪ੍ਰਿੰਸੀਪਲ ਅਤੇ ਮੁਖ ਅਧਿਆਪਕਾਂ ਨਾਲ 10 ਮਈ ਨੂੰ ਕਰਨਗੇ ਬੈਠਕ

ਭਲਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਭਰ ਦੇ ਸਕੂਲਾਂ ਦੇ ਪ੍ਰਿੰਸੀਪਲਾਂ, ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਡੀਈਓ), ਡਿਪਟੀ ਡੀਈਓਜ਼, ਹੈੱਡਮਾਸਟਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ (ਬੀਪੀਈਓ) ਨਾਲ ਗੱਲਬਾਤ ਕਰਨਗੇ। 2700 ਦੇ ਕਰੀਬ ਪ੍ਰਿੰਸੀਪਲ ਅਤੇ ਮੁੱਖ ਅਧਿਆਪਕ ਇਸ ਬੈਠਕ ਵਿੱਚ ਹਿੱਸਾ ਲੈਣ ਲਈ ਲੁਧਿਆਣਾ ਪਹੁੰਚਣਗੇ।

ਇਸ ਬੈਠਕ ਵਿੱਚ ਸਮੂਹ ਜ਼ਿਲ੍ਹਿਆਂ ਦੇ ਪ੍ਰਤੀਭਾਗੀਆਂ ਵੱਲੋਂ ਭਾਗ ਲਿਆ ਜਾਣਾ ਹੈ। ਜਿਸ ਲਈ ਸਮੂਹ ਜ਼ਿਲ੍ਹਿਆਂ ਦੇ ਪ੍ਰਤੀਭਾਗੀਆਂ ਨੂੰ ਲੁਧਿਆਣਾ-ਫਿਰੋਜ਼ਪੁਰ ਰੋਡ ਤੇ ਸਥਿਤ ਕਿੰਗਜ ਵਿਲਾਂ ਰਿਜੋਰਟ ਸੱਦਿਆ ਗਿਆ ਹੈ। ਇਸ ਵਿਸ਼ੇਸ਼ ਇਕੱਤਰਤਾ ਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲਿਆਉਣ ਤੇ ਵਾਪਸ ਲੈ ਜਾਣ ਲਈ 45+ ਸੀਟਰ ਏਸੀ ਬੱਸਾਂ ਦਾ ਇੰਤਜਾਮ ਵੀ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਟਰਾਂਸਪੋਰਟ ਮਹਿਕਮੇ ਨੂੰ ਏਅਰੰਡੀਸ਼ਨ ਬੱਸਾਂ ਮੁਹੱਈਆ ਕਰਵਾਉਣ ਲਈ ਪੱਤਰ ਵੀ ਜਾਰੀ ਕੀਤਾ ਗਿਆ। ਡਾਇਰੈਕਟਰ ਜਨਰਲ ਆਫ ਸਕੂਲ ਐਜੂਕੇਸ਼ਨ ਵੱਲੋਂ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਲਿਖੇ ਪੱਤਰ ਵਿੱਚ ਜ਼ਿਲ੍ਹਾ ਮੁਤਾਬਕ ਗਿਣਤੀ ਭੇਜੀ ਗਈ ਹੈ।
