News

ਸੀਐੱਮ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਅੱਜ ਲੋਕ ਸਭਾ ਅਹੁਦੇ ਤੋਂ ਦੇਣਗੇ ਅਸਤੀਫ਼ਾ

ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਅੱਜ ਦਿੱਲੀ ਜਾ ਕੇ ਮੈਂ ਸੰਗਰੂਰ ਦੇ ਐਮ.ਪੀ ਪਦ ਤੋਂ ਅਸਤੀਫ਼ਾ ਦੇ ਰਿਹਾ ਹਾਂ। ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਮੈਨੂੰ ਬਹੁਤ ਪਿਆਰ ਦਿੱਤਾ, ਇਸ ਲਈ ਧੰਨਵਾਦ।

ਹੁਣ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਕੁਝ ਹੀ ਮਹੀਨਿਆਂ ਵਿਚ ਉਨ੍ਹਾਂ ਦੀ ਆਵਾਜ਼ ਲੋਕ ਸਭਾ ‘ਚ ਫਿਰ ਗੂੰਜੇਗੀ।

ਪੰਜਾਬ ਵਿੱਚ ਤਾਜ਼ਾ ਵਿਧਾਨ ਸਭਾ ਚੋਣਾਂ ਮਗਰੋਂ AAP ਨੂੰ ਵੱਡੀ ਜਿੱਤ ਮਿਲੀ ਹੈ ਅਤੇ ਧੂਰੀ ਸੀਟ ਤੋਂ ਭਗਵੰਤ ਮਾਨ ਨੇ ਪਰਚਮ ਲਹਿਰਾਇਆ ਹੈ। 16 ਮਾਰਚ ਨੂੰ 48 ਸਾਲਾ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਜਿਸ ਤੋਂ ਪਹਿਲਾਂ ਮਾਨ ਅੱਜ ਦਿੱਲੀ ‘ਚ ਆਪਣਾ ਅਸਤੀਫਾ ਸੌਂਪ ਦੇਣਗੇ।

Click to comment

Leave a Reply

Your email address will not be published.

Most Popular

To Top