ਸੀਤ ਲਹਿਰ ਨਾਲ ਫਿਰ ਤੋਂ ਵਧੀ ਠੰਡ, 15 ਜਨਵਰੀ ਤਕ ਰਾਹਤ ਦੇ ਨਹੀਂ ਆਸਾਰ
By
Posted on

ਦੇਸ਼ ਦੇ ਕਈ ਹਿੱਸਿਆਂ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਸੋਮਵਾਰ ਦਿੱਲੀ ਵਿੱਚ ਘੱਟੋ ਘੱਟ ਤਾਪਮਾਨ ਸੱਤ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਤੇ ਇਸ ਵਿੱਚ ਆਉਣ ਵਾਲੇ ਸਮੇਂ ਵਿੱਚ ਹੋਰ ਗਿਰਾਵਟ ਹੋਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਵਿੱਚ ਮੌਸਮ ਖੁਸ਼ਕ ਬਣਿਆ ਹੋਇਆ ਹੈ।

ਸੋਮਵਾਰ ਤੋਂ ਠੰਡ ‘ਚ ਇਕਦਮ ਫਿਰ ਤੋਂ ਇਜ਼ਾਫਾ ਦੇਖਿਆ ਗਿਆ। ਹਾਲਾਂਕਿ ਧੁੰਦ ਤੋਂ ਬਚਾਅ ਰਿਹਾ। ਮੌਸਮ ਵਿਭਾਗ ਵੱਲੋਂ ਆਉਣ ਵਾਲੀ 15 ਜਨਵਰੀ ਤਕ ਠੰਡ ਤੋਂ ਰਾਹਤ ਮਿਲਣ ਦੇ ਆਸਾਰ ਨਹੀਂ।ਹਿਮਾਚਲ ਪ੍ਰਦੇਸ਼ ਵਿੱਚ ਕਈ ਸਥਾਨਾਂ ਤੇ ਤਾਪਮਾਨ ਜ਼ੀਰੋ ਤੋਂ ਵੀ ਹੇਠਾਂ ਦਰਜ ਕੀਤਾ ਗਿਆ ਹੈ।
ਉੱਧਰ ਰਾਜਸਥਾਨ ਵਿੱਚ ਵੀ ਸੀਤ ਲਹਿਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਘੱਟੋ ਘੱਟ ਤਾਪਮਾਨ ਵਿੱਚ ਚਾਰ ਡਿਗਰੀ ਸੈਲਸੀਅਸ ਤਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਵਿੱਚ ਕਈ ਇਲਾਕਿਆਂ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ।
