News

ਸੀਬੀਐਸਈ ਦੀ 10ਵੀਂ ਦੀ ਪ੍ਰੀਖਿਆ ਹੋਈ ਰੱਦ, 12ਵੀਂ ਦੀ ਪ੍ਰੀਖਿਆ ਕੀਤੀ ਮੁਲਤਵੀ

ਕੋਰੋਨਾ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਨੂੰ ਚਿੱਠੀ ਲਿਖੀ ਗਈ ਸੀ। ਇਸ ਚਿੱਠੀ ਵਿੱਚ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਗਈ ਸੀ। ਪੰਜਾਬ ਸਰਕਾਰ ਦੀ ਇਸ ਗੱਲ ਵੱਲ ਕੇਂਦਰ ਸਰਕਾਰ ਨੇ ਗੌਰ ਫਰਮਾਇਆ ਹੈ।

Government appoints top civil servant to handle exams response - BBC News

ਸੀਬੀਐਸਈ ਬੋਰਡ ਦੀ 10ਵੀਂ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ ਜਦਕਿ 12ਵੀਂ ਜਮਾਤ ਦੀ ਪ੍ਰੀਖਿਆ ਫਿਲਹਾਲ ਲਈ ਮੁਲਤਵੀ ਕੀਤੀ ਗਈ ਹੈ। ਦਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੀਬੀਐਸਈ ਦੀਆਂ ਪ੍ਰੀਖਿਆਵਾਂ ਰੱਦ ਕਰਨ ਜਾਂ ਅੱਗੇ ਵਧਾਉਣ ਦੀਆਂ ਮੰਗਾਂ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨਾਲ ਇੱਕ ਉੱਚ ਪੱਧਰੀ ਬੈਠਕ ਕੀਤੀ।

ਇਸ ਬੈਠਕ ਦੌਰਾਨ ਹੋਏ ਫ਼ੈਸਲੇ ਤੋਂ ਬਾਅਦ ਹੀ ਕੇਂਦਰੀ ਸਿੱਖਿਆ ਮੰਤਰੀ ਨੇ ਪ੍ਰੀਖਿਆਵਾਂ ਨੂੰ ਰੱਦ ਤੇ ਮੁਅੱਤਲ ਕਰਨ ਦਾ ਐਲਾਨ ਕੀਤਾ। ਕੋਰੋਨਾ ਦੇ ਚਲਦੇ ਸਕੂਲ, ਕਾਲਜ ਪਹਿਲਾਂ ਹੀ ਬੰਦ ਕਰ ਦਿੱਤੇ ਗਏ ਹਨ। ਆਲਮ ਇਹ ਹੈ ਕਿ ਕਈ ਸੂਬਿਆਂ ਵਿੱਚ ਲਾਕਡਾਊਨ ਵਰਗੇ ਹਾਲਾਤ ਹੀ ਪੈਦਾ ਹੋ ਗਏ ਹਨ ਜਦਕਿ ਕਈ ਸ਼ਹਿਰਾਂ ਵਿੱਚ ਨਾਈਟ ਕਰਫਿਊ ਵੀ ਲਾਇਆ ਗਿਆ ਹੈ।  

Click to comment

Leave a Reply

Your email address will not be published. Required fields are marked *

Most Popular

To Top