News

ਸੁਖਜਿੰਦਰ ਰੰਧਾਵਾ ਨੇ ਅਚਾਨਕ ਨਾਕਿਆਂ ਦੀ ਕੀਤੀ ਚੈਕਿੰਗ, 3 ਪੁਲਿਸ ਮੁਲਾਜ਼ਮ ਸਸਪੈਂਡ

ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਪੂਰੇ ਐਕਸ਼ਨ ਮੋਡ ’ਚ ਨਜ਼ਰ ਆ ਰਹੇ ਹਨ।  ਦਰਅਸਲ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਫਿਲੌਰ ਨਾਕੇ ’ਤੇ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਰੰਧਾਵਾ ਵੱਲੋਂ ਤਿੰਨ ਪੁਲਿਸ ਕਰਮਚਾਰੀਆਂ ਨੂੰ ਡਿਊਟੀ ’ਚ ਕੋਤਾਹੀ ਵਰਤਣ ਦੇ ਦੋਸ਼ ਵਿਚ ਤੁਰੰਤ ਸਸਪੈਂਡ ਕਰਨ ਦੇ ਹੁਕਮ ਦਿੱਤੇ।

ਸੁਖਜਿੰਦਰ ਰੰਧਾਵਾ ਵੱਲੋਂ ਡਿਊਟੀ ’ਤੇ ਤਾਇਨਾਤ ਏ. ਐੱਸ. ਆਈ. ਜਸਵੰਤ ਸਿੰਘ, ਬਲਵਿੰਦਰ ਸਣੇ ਤਿੰਨ ਪੁਲਸ ਕਰਮਚਾਰੀਆਂ ਨੂੰ ਡਿਊਟੀ ਸਹੀ ਢੰਗ ਨਾਲ ਨਾ ਕਰਨ ‘ਤੇ ਤੁਰੰਤ ਸਸਪੈਂਡ ਕਰਨ ਦੇ ਹੁਕਮ ਦਿੱਤੇ ਗਏ ਹਨ। ਨਾਕੇ ਦੌਰਾਨ ਚੈਕਿੰਗ ਕਰਦੇ ਹੋਏ ਸੁਖਜਿੰਦਰ ਸਿੰਘ ਰੰਧਾਵਾ ਨੇ ਪੁਲਿਸ ਮੁਲਾਜ਼ਮਾਂ ਨੂੰ ਝਾੜ ਪਾਈ ਹੈ।

ਦੱਸ ਦਈਏ ਕਿ ਸੁਖਜਿੰਦਰ ਰੰਧਾਵਾ ਦੀ ਇਹ ਵੀਡੀਓ ਸੋਸ਼ਲ਼ ਮੀਡੀਆ ‘ਤੇ ਤੇਜ਼ੀ ਨਾਲ ਵਾਇਲ ਹੋ ਰਹੀ ਹੈ। ਜਿਸ ਨੂੰ ਦੇਖਣ ਤੋਂ ਬਾਅਦ ਕੁੱਝ ਲੋਕਾਂ ਵੱਲੋਂ ਇਸ ਨੂੰ ਚੁਣਾਵੀ ਸਟੰਟ ਵੀ ਕਿਹਾ ਹੈ। ਕੁੱਝ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਮੰਤਰੀ ਇਸੇ ਤਰ੍ਹਾਂ ਇਮਾਨਦਾਰੀ ਨਾਲ ਆਪਣਾ ਬਣਦਾ ਫ਼ਰਜ ਅਦਾ ਕਰਨ ਤਾਂ ਪੰਜਾਬ ਨੂੰ ਮੁੜ ਤੋਂ ਸੋਨੇ ਦੀ ਚਿੜੀ ਬਣਾਇਆ ਜਾ ਸਕਦਾ ਹੈ।

Click to comment

Leave a Reply

Your email address will not be published.

Most Popular

To Top