ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਪਾਲ ਤੋਂ ਮੰਗਿਆ ਸਮਾਂ, ਰੰਧਾਵਾ ਦਾ ਮੁੱਖ ਮੰਤਰੀ ਦੇ ਨਾਂ ’ਤੇ ਲੱਗੀ ਮੋਹਰ
By
Posted on

ਸੁਖਜਿੰਦਰ ਸਿੰਘ ਰੰਧਾਵਾ ਦਾ ਮੁੱਖ ਮੰਤਰੀ ਬਣਨਾ ਤੈਅ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੇ ਰਾਜਪਾਲ ਤੋਂ ਮਿਲਣ ਲਈ ਸਮਾਂ ਮੰਗਿਆ ਹੈ। ਇਸ ਦੇ ਨਾਲ ਹੀ ਰੰਧਾਵਾ ਦੀ ਰਿਹਾਇਸ਼ ‘ਤੇ ਕਈ ਵਿਧਾਇਕ ਪੁੱਜ ਗਏ ਹਨ। ਇਸ ਸਭ ਤੋਂ ਸਪਸ਼ਟ ਹੈ ਕਿ ਕਾਂਗਰਸ ਦੀ ਨਵੀਂ ਟੀਮ ਮੋਰਚਾ ਸੰਭਾਲਣ ਲਈ ਤਿਆਰ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਰੰਧਾਵਾ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈ ਸਕਦੇ ਹਨ। ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ ‘ਤੇ ਚਰਚਾ ਚੱਲ ਰਹੀ ਹੈ।
