ਸੁਖਪਾਲ ਖਹਿਰਾ ਦੇ ਘਰ ED ਛਾਪੇਮਾਰੀ ਦਾ ਮੁੱਦਾ ਵਿਧਾਨ ਸਭਾ ’ਚ ਵੀ ਗੂੰਜਿਆ

ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ED ਨੇ ਛਾਪੇਮਾਰੀ ਕੀਤੀ ਹੈ। ਇਸ ਸਬੰਧੀ ਸੁਖਪਾਲ ਖਹਿਰਾ ਨੇ ਖੁੱਦ ਜਾਣਕਾਰੀ ਦਿੰਦੇ ਹੋਏ ਕਿਹਾ ਕਿ “ਮੇਰੇ ਘਰ ED ਨੇ ਛਾਪੇਮਾਰੀ ਕੀਤੀ ਹੈ। ਸੁਖਪਾਲ ਖਹਿਰਾ ਈਡੀ ਦੇ ਛਾਪੇ ਦਾ ਮੁੱਦਾ ਵਿਧਾਨ ਸਭਾ ਵਿੱਚ ਵੀ ਗੂੰਜਿਆ। ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਸਿਫ਼ਰ ਕਾਲ ਦੌਰਾਨ ਖਹਿਰਾ ਦੇ ਘਰ ਹੋਈ ਈਡੀ ਦੀ ਰੇਡ ਦਾ ਮਾਮਲਾ ਚੁੱਕਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ ਈਡੀ ਨੂੰ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਬੇਹੱਦ ਗਲਤ ਰਵਾਇਤ ਹੈ ਜਿਸ ਦਾ ਵਿਰੋਧ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਗ਼ਲਤ ਤਰੀਕੇ ਨਾਲ ਲੋਕ ਨੁਮਾਇੰਦਿਆਂ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਮਤਾ ਲਿਆਉਣਾ ਚਾਹੀਦਾ ਹੈ। ਉਨ੍ਹਾਂ ’ਤੇ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਹੇਠ ਛਾਪਾ ਮਾਰਿਆ ਗਿਆ ਹੈ। ਇਸ ਤੋਂ ਬਾਅਦ ਈਡੀ ਦੀ ਟੀਮ ਸੁਖਪਾਲ ਖਹਿਰਾ ਦੇ ਕਈ ਪ੍ਰਾਪਰਟੀ ਨਾਲ ਜੁੜੇ ਅਤੇ ਬੈਂਕਿੰਗ ਲੈਣ ਦੇਣ ਨਾਲ ਜੁੜੇ ਦਸਤਾਵੇਜ਼ਾਂ ਨੂੰ ਵੀ ਲੱਭਣ ਵਿੱਚ ਜੁਟੀ ਹੈ।
