News

ਸੁਖਪਾਲ ਖਹਿਰਾ ਨੂੰ ਈਡੀ ਵੱਲੋਂ ਸੰਮਨ ਜਾਰੀ, ਪੀਏ ਅਤੇ ਜਵਾਈ ਵੀ ਦਿੱਲੀ ਆਫ਼ਿਸ ਤਲਬ

ਭੁਲੱਥ ਦੇ ਵਿਧਾਇਕ ਅਤੇ ਪੰਜਾਬ ਏਕਤਾ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਮਵਾਰ ਨੂੰ 2015 ਦੇ ਇਕ ਡਰੱਗ ਮਾਮਲੇ ਵਿੱਚ ਸੰਮਨ ਜਾਰੀ ਕੀਤੇ ਹਨ। ਇਸ ਦੀ ਪੁਸ਼ਟੀ ਖਹਿਰਾ ਦੇ ਪੁੱਤਰ ਮਹਿਤਾਬ ਨੇ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ, ਉਹਨਾਂ ਦੇ ਪੀਏ ਮਨੀਸ਼ ਅਤੇ ਦਾਮਾਦ ਨੂੰ ਈਡੀ ਦੇ ਦਿੱਲੀ ਆਫਿਸ ਵਿੱਚ ਤਲਬ ਕੀਤਾ ਗਿਆ ਹੈ।

Don't allow GM mustard trials: Khaira

2015 ਦਾ ਡਰੱਗ ਮਾਮਲਾ ਸੁਪਰੀਮ ਕੋਰਟ ਵਿੱਚ ਚਲ ਰਿਹਾ ਹੈ ਅਤੇ ਖਹਿਰਾ ਨੂੰ ਇਸ ਮਾਮਲੇ ਤੋਂ ਰਾਹਤ ਵੀ ਮਿਲੀ ਹੋਈ ਹੈ। ਜੈਬ ਵਿਧਾਨ ਸਭਾ ਸੈਸ਼ਨ ਦੇ ਦੌਰਾਨ ਵੀ ਖਹਿਰਾ ਨੇ ਸਦਨ ਵਿੱਚ ਜ਼ੀਰੋ ਆਵਰ ਦੌਰਾਨ ਈਡੀ ਦੀ ਕਾਰਵਾਈ ਦਾ ਹਵਾਲਾ ਦਿੰਦਿਆਂ, ਸਦਨ ਵਿੱਚ ਜ਼ੀਰੋ ਆਵਰ ਦੌਰਾਨ ਨਸ਼ਿਆਂ ਦੇ ਮਾਮਲੇ ਬਾਰੇ ਆਪਣੀ ਸਥਿਤੀ ਸਪੱਸ਼ਟ ਕਰ ਦਿੱਤੀ। ਹੁਣ ਖਹਿਰਾ ਨੂੰ ਈਡੀ ਨੇ 17 ਮਾਰਚ ਲਈ ਤਲਬ ਕੀਤਾ ਹੈ।

ਸੁਖਪਾਲ ਖਹਿਰਾ ਦੇ ਘਰ ਪਿਛਲੇ ਦਿਨੀਂ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਇਸ ਤੋਂ ਬਾਅਦ ਖਹਿਰਾ ਨੇ ਈਡੀ ਦੀ ਟੀਮ ਖਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਸੀ। ਉਹਨਾਂ ਨੇ ਅਪਣੇ ਇਕ ਸੀਐਮਓ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦਾ ਹਵਾਲਾ ਦਿੰਦੇ ਹੋਏ ਈਡੀ ਦੀ ਟੀਮ ’ਤੇ ਉਹਨਾਂ ਦੇ ਪਰਿਵਾਰ ਅਤੇ ਮੁਲਾਜ਼ਮਾਂ ਨੂੰ ਖਤਰੇ ਵਿੱਚ ਪਾਉਣ ਦਾ ਇਲਜ਼ਾਮ ਲਾਇਆ ਸੀ।

ਟੀਮ ਨੇ ਕਈ ਘੰਟੇ ਉਹਨਾਂ ਦੇ ਦਫ਼ਤਰ ਵਿੱਚ ਕੰਪਿਊਟਰ ਦਾ ਇਸਤੇਮਾਲ ਕੀਤਾ। ਉਹਨਾਂ ਦੇ ਪੀਐਸਓ ਏਐਸਆਈ ਓਂਕਾਰ ਸਿੰਘ ਦੀ ਕੋਰੋਨਾ ਟੈਸਟ ਰਿਪੋਰਟ 12 ਮਾਰਚ ਨੂੰ ਪਾਜ਼ੀਟਿਵ ਆਈ। ਓਂਕਾਰ ਸਿੰਘ ਉਸ ਸਮੇਂ ਛਾਪੇ ਦੀ ਕਾਰਵਾਈ ਦਾ ਹਿੱਸਾ ਸਨ। ਇਸ ਤੋਂ ਬਾਅਦ ਜਦੋਂ ਉਹਨਾਂ ਨੇ ਰਿਪੋਰਟ ਕਰਵਾਈ ਤਾਂ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ।

Click to comment

Leave a Reply

Your email address will not be published.

Most Popular

To Top