ਸੁਖਪਾਲ ਨੇ ਘੇਰੀ ਮਾਨ ਸਰਕਾਰ, ਕਿਹਾ, 23.5 ਫ਼ੀਸਦੀ ਸਕੂਲਾਂ ਵਿੱਚ ਸਿਰਫ਼ ਇੱਕੋ ਅਧਿਆਪਕ? ਬੱਸ ਇਹੀ ਬਦਲਾਅ?

 ਸੁਖਪਾਲ ਨੇ ਘੇਰੀ ਮਾਨ ਸਰਕਾਰ, ਕਿਹਾ, 23.5 ਫ਼ੀਸਦੀ ਸਕੂਲਾਂ ਵਿੱਚ ਸਿਰਫ਼ ਇੱਕੋ ਅਧਿਆਪਕ? ਬੱਸ ਇਹੀ ਬਦਲਾਅ?

ਪੰਜਾਬ ਕਾਂਗਰਸ ਦੇ ਲੀਡਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਉਹਨਾਂ ਨੇ ਸਕੂਲਾਂ ਬਾਰੇ ਆਰਟੀਆਈ ਰਾਹੀਂ ਮਿਲੀ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਤੇ ਸ਼ੇਅਰ ਕਰਦਿਆਂ ਲਿਖਿਆ ਹੁਣ 9 ਮਹੀਨੇ ਹੋ ਗਏ ਹਨ ਪਰ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਦਾ ਅਨੁਪਾਤ ਹੇਠਲੀ ਆਰਟੀਆਈ ਜਾਣਕਾਰੀ ਮੁਤਾਬਕ ਉਹੀ ਹੈ! ਬਦਲਾਅ ਕਿੱਥੇ ਹੈ?

ਅਖੌਤੀ ਦਿੱਲੀ ਮਾਡਲ ਕਿੱਥੇ ਹੈ? ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਅਧਿਆਪਕ ਤੇ ਡਾਕਟਰ ਮੁਹੱਈਆ ਕਰਵਾਉਣ ਦੀ ਬਜਾਏ ਸਾਡਾ ਪੈਸਾ ਪ੍ਰਚਾਰ ਤੇ ਵਹਾਉਣਾ ਬੰਦ ਕਰੋ। ਅਸਲ ਵਿੱਚ ਆਰਟੀਆਈ ਰਾਹੀਂ ਜਾਣਕਾਰੀ ਮਿਲੀ ਹੈ ਕਿ ਜਲੰਧਰ ਜ਼ਿਲ੍ਹੇ ਵਿੱਚ 23.5 ਫ਼ੀਸਦੀ ਸਕੂਲਾਂ ਵਿੱਚ ਸਿਰਫ ਇੱਕੋ ਅਧਿਆਪਕ ਹੈ। ਇਸ ਅਸਲੀਅਤ ਭਗਵੰਤ ਮਾਨ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲਦੀ ਹੈ।

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਨਾਇਬ ਤਹਿਸੀਲਦਾਰਾਂ ਦੀ ਭਰਤੀ ਵਿੱਚ ਹੋਏ ਘੁਟਾਲੇ ਨੂੰ ਲੈ ਕੇ ਮਾਨ ਸਰਕਾਰ ਨੂੰ ਘੇਰਿਆ ਸੀ। ਉਹਨਾਂ ਨੇ ਟਵੀਟ ਕਰਕੇ ਕਿਹਾ ਕਿ ਨਾਇਬ ਤਹਿਸੀਲਦਾਰ ਦੀਆਂ ਅਸਾਮੀਆਂ ਲਈ ਯੋਗ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਸਾਡੀਆਂ ਕੋਸ਼ਿਸ਼ਾਂ ਨੇ ਕਾਮਯਾਬੀ ਹਾਸਲ ਕੀਤੀ।

ਵਿਜੀਲੈਂਸ ਬਿਊਰੋ ਨੇ ਨੌਕਰੀ ਘੁਟਾਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਹੁਣ ਭਗਵੰਤ ਮਾਨ ਨੂੰ ਬੇਨਤੀ ਕਰਦੇ ਹਾਂ ਕਿ ਨੌਕਰੀ ਘੁਟਾਲੇ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਕਿਉਂਕਿ ਇਸ ਵਿੱਚ ਕਰੋੜਾਂ ਦਾ ਭ੍ਰਿਸ਼ਟਾਚਾਰ ਸ਼ਾਮਿਲ ਹੈ।

Leave a Reply

Your email address will not be published. Required fields are marked *