ਸੁਖਬੀਰ ਬਾਦਲ ਤੇ ਪ੍ਰਤਾਪ ਬਾਜਵਾ ਗਿਣਵਾਉਣ ਆਪਣੇ ਕੰਮ, ਮੈਂ ਮੁਆਫ਼ੀ ਮੰਗਣ ਲਈ ਤਿਆਰ: ਆਪ ਬੁਲਾਰਾ

 ਸੁਖਬੀਰ ਬਾਦਲ ਤੇ ਪ੍ਰਤਾਪ ਬਾਜਵਾ ਗਿਣਵਾਉਣ ਆਪਣੇ ਕੰਮ, ਮੈਂ ਮੁਆਫ਼ੀ ਮੰਗਣ ਲਈ ਤਿਆਰ: ਆਪ ਬੁਲਾਰਾ

ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਪ੍ਰੈਸ ਕਾਨਫਰੰਸ ਦੌਰਾਨ ਵਿਰੋਧੀ ਪਾਰਟੀਆਂ ਤੇ ਤਿੱਖੇ ਨਿਸ਼ਾਨੇ ਲਾਏ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 6 ਮਹੀਨਿਆਂ ਵਿੱਚ ਲੋਕਾਂ ਨਾਲ ਕੀਤੇ ਗਏ ਕਈ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ, ਸੂਬੇ ਵਿੱਚ 100 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ ਅਤੇ ਟਰਾਂਸਪੋਰਟ ਮਾਫ਼ੀਆ ਵੀ ਖ਼ਤਮ ਕੀਤਾ ਜਾ ਰਿਹਾ ਹੈ।

ਸਰਕਾਰ ਵੱਲੋਂ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਗਈ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੂੰ 20 ਹਜ਼ਾਰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਮੂੰਗੀ ਦੀ ਫ਼ਸਲ ਤੇ ਪਹਿਲੀ ਵਾਰ ਐਮਐਸਪੀ ਦਿੱਤੀ ਗਈ । ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ 1500 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਉਹਨਾਂ ਕਿਹਾ ਕਿ ਮੂਸੇਵਾਲਾ ਦੇ ਸਾਰੇ ਗੁਨਾਹਗਾਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ 2 ਸ਼ੂਟਰਾਂ ਦਾ ਐਨਕਾਊਂਟਰ ਵੀ ਕੀਤਾ ਗਿਆ ਹੈ।

6 ਮਹੀਨਿਆਂ ਦੌਰਾਨ ਸਰਕਾਰ ਨੇ ਪੰਜਾਬ ਰੋਡਵੇਜ਼ ਨੂੰ ਵਧੀਆ ਕੀਤਾ ਹੈ। ਪੰਜਾਬ ਸਰਕਾਰ ਨੇ ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸਾਂ ਚਲਾਈਆਂ ਹਨ। 6 ਮਹੀਨਿਆਂ ਵਿੱਚ 9 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਹੈ। ਉਹਨਾਂ ਨੇ ਸੁਖਬੀਰ ਬਾਦਲ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਚੈਲੰਜ ਕਰਦਿਆਂ ਕਿਹਾ ਕਿ, ਦੋਵੇਂ ਆਪਣੀਆਂ ਸਰਕਾਰਾਂ ਦੇ ਪਹਿਲੇ 6 ਮਹੀਨਿਆਂ ਦੇ ਕੰਮ ਗਿਣਵਾ ਦੇਣ ਅਤੇ ਜੇ ਸਾਡੇ ਤੋਂ ਵੱਧ ਕੰਮ ਇਹਨਾਂ ਦੀਆਂ ਸਰਕਾਰਾਂ ਨੇ ਕੀਤਾ ਹੋਵੇ। ਜੇ ਉਹ ਕੰਮ ਗਿਣਵਾ ਦਿੰਦੇ ਹਨ ਤਾਂ ਉਹ ਉਹਨਾਂ ਦੋਵਾਂ ਕੋਲੋਂ ਮੁਆਫ਼ੀ ਮੰਗਣ ਲਈ ਤਿਆਰ ਹਨ।

Leave a Reply

Your email address will not be published.