ਸੁਖਬੀਰ ਬਾਦਲ ਦਾ ਕਿਸਾਨਾਂ ਵੱਲੋਂ ਵਿਰੋਧ, ਕਿਸਾਨਾਂ ਨੇ ਗੱਡੀ ’ਤੇ ਸੁੱਟੀ ਜੁੱਤੀ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਗੱਡੀ ਉੱਤੇ ਪ੍ਰਦਰਸ਼ਨਕਾਰੀਆਂ ਵੱਲੋਂ ਜੁੱਤੀ ਸੁੱਟੀ ਗਈ ਹੈ। ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਜਿਵੇਂ ਹੀ ਜਲੰਧਰ ‘ਚ ਸੁਖਬੀਰ ਬਾਦਲ ਦਾ ਕਾਫ਼ਲਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਕੋਲ ਦੀ ਗੁਜ਼ਰਦਾ ਹੈ ਤਾਂ ਪ੍ਰਦਰਸ਼ਨਕਾਰੀ ਵੱਲੋਂ ਜੁੱਤੀ ਦੂਰੋਂ ਹੀ ਸੁਖਬੀਰ ਬਾਦਲ ਦੀ ਗੱਡੀ ‘ਤੇ ਸੁੱਟ ਦਿੱਤੀ ਜਾਂਦੀ ਹੈ।

ਦਰਅਸਲ, ਡੀਏਵੀ ਯੂਨੀਵਰਸਿਟੀ ਨੇੜੇ ਸ਼ਨੀਵਾਰ ਦੀ ਰੈਲੀ ਤੋਂ ਪਹਿਲਾਂ ਹੀ ਕਿਸਾਨਾਂ ਨੇ ਸੁਖਬੀਰ ਬਾਦਲ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਵੱਡੀ ਗਿਣਤੀ ਵਿੱਚ ਕਿਸਾਨ ਪਠਾਨਕੋਟ ਚੌਕ ਵਿੱਚ ਇਕੱਠੇ ਹੋ ਕੇ ਸੁਖਬੀਰ ਬਾਦਲ ਦਾ ਵਿਰੋਧ ਕਰ ਰਹੇ ਸੀ ਤਾਂ ਇਸ ਦੌਰਾਨ ਪ੍ਰਦਰਸ਼ਨਕਾਰੀ ਵੱਲੋਂ ਸੁਖਬੀਰ ਬਾਦਲ ਦੀ ਗੱਡੀ ‘ਤੇ ਜੁੱਤੀ ਸੁੱਟੀ ਗਈ।
ਦੱਸ ਦਈਏ ਕਿ ਇਸ ਮੌਕੇ ਪੁਲਿਸ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਅਤੇ ਸੁਖਬੀਰ ਬਾਦਲ ਦੇ ਕਾਫਲੇ ਨੂੰ ਉਥੋਂ ਸੁਰੱਖਿਅਤ ਬਾਹਰ ਕੱਢਿਆ। ਦੱਸ ਦਈਏ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਘਿਰਾਓ ਕਰ ਰਹੇ ਹਨ।
ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਰੈਲੀਆਂ ਨਾ ਕਰਨ। ਜਿਸ ਦੇ ਮੱਦੇਨਜ਼ਰ ਹੁਣ ਜੋ ਵੀ ਸਿਆਸੀ ਲਡਿਰ ਰੈਲੀ ਕਰਦਾ ਹੈ ਤਾਂ ਕਿਸਾਨਾਂ ਵੱਲੋਂ ਉਸ ਦਾ ਭਾਰੀ ਵਿਰੋਧ ਕੀਤਾ ਜਾਂਦਾ ਹੈ।
