ਸੁਖਬੀਰ ਬਾਦਲ ਦਾ ਮਾਨ ਸਰਕਾਰ ’ਤੇ ਤਿੱਖਾ ਸ਼ਬਦੀ ਹਮਲਾ, ਪੰਜਾਬ ‘ਚ ਦਹਿਸ਼ਤ ਦਾ ਮਾਹੌਲ, ਦਿਨ-ਦਿਹਾੜੇ ਹੋ ਰਹੇ ਨੇ ਕਤਲ  

 ਸੁਖਬੀਰ ਬਾਦਲ ਦਾ ਮਾਨ ਸਰਕਾਰ ’ਤੇ ਤਿੱਖਾ ਸ਼ਬਦੀ ਹਮਲਾ, ਪੰਜਾਬ ‘ਚ ਦਹਿਸ਼ਤ ਦਾ ਮਾਹੌਲ, ਦਿਨ-ਦਿਹਾੜੇ ਹੋ ਰਹੇ ਨੇ ਕਤਲ  

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਭਗਵੰਤ ਮਾਨ ਸਰਕਾਰ ਖਿਲਾਫ਼ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ ਤੇ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ੍ਹ ਸਾਬਤ ਹੋਈ ਹੈ।

Punjab CM Bhagwant Mann likely to announce 300 units of free electricity, a  Key 'guarantee', today | Chandigarh News - Times of India

ਉਹਨਾਂ ਕਿਹਾ ਕਿ ਪੰਜਾਬ ਵਿੱਚ ਹਰ ਥਾਂ ਦਹਿਸ਼ਤ ਦਾ ਮਾਹੌਲ ਹੈ। ਇੱਥੇ ਗੈਂਗਸਟਰ ਜਿਵੇਂ ਚਾਹੁੰਦੇ ਹਨ, ਉਵੇਂ ਹੀ ਕਰਦੇ ਹਨ, ਦਿਨ ਦਿਹਾੜੇ ਕਤਲ ਹੋ ਰਹੇ ਹਨ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਤੇ ਉਹਨਾਂ ਨੂੰ ਡੱਕਣ ਵਾਲਾ ਕੋਈ ਨਹੀਂ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਜੇ ‘ਆਪ’ ਸਰਕਾਰ ਲੋਕਾਂ ਨੂੰ ਵਧੀਆ ਸੁੱਖ ਸਹੂਲਤਾਂ ਨਹੀਂ ਦੇ ਸਕਦੀ ਤਾਂ ਘੱਟੋ-ਘੱਟ ਅਮਨ ਕਾਨੂੰਨ ਦੀ ਸਥਿਤੀ ਤਾਂ ਕਾਇਮ ਰੱਖ ਹੀ ਸਕਦੀ ਹੈ।

Leave a Reply

Your email address will not be published.