Business

ਸੁਖਬੀਰ ਬਾਦਲ ਦਾ ਵੱਡਾ ਬਿਆਨ, ਸਿਆਸਤ ਛੱਡਣ ਲਈ ਹੋਇਆ ਤਿਆਰ ? ਹੁਣ ਢੀਂਡਸਾ ਦੇ ਹੱਥ ਆਓ ਪਾਰਟੀ ਦੀ ਕਮਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਣਕ ਤੇ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਨਾਲ ਕੋਈ ਵੀ ਛੇ ੜ ਛਾ ੜ ਨਹੀਂ ਹੋਣ ਦੇਵੇਗਾ। ਜਦਕਿ ਉਨ੍ਹਾਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਦਾ ਕਾਂਗਰਸ ਦਾ ਚੋਣ ਮਨੋਰਥ ਪੱਤਰ ਵਿਖਾ ਕੇ ਕਾਂਗਰਸ ਸਰਕਾਰ ਦੀ ਪੋਲ ਖੋਲ੍ਹ ਦਿੱਤੀ ਕਿਉਂਕਿ ਇਸ ਵਿੱਚ ਸਪਸ਼ਟ ਵਾਅਦਾ ਕੀਤਾ ਗਿਆ ਸੀ ਕਿ ਪਾਰਟੀ ਸੂਬੇ ਦੇ ਏ ਪੀ ਐਮ ਸੀ ਐਕਟ ਵਿਚ ਸੋਧ ਕਰ ਕੇ ਸੂਬੇ ‘ਚ ਪ੍ਰਾਈਵੇਟ ਮੰਡੀਆਂ ਦੀ ਸਥਾਪਨਾ ਦੀ ਆਗਿਆ ਦੇਵੇਗੀ।

ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਪਾਰਟੀ ਵੱਲੋਂ ਮੱਕੀ ਉਤਪਾਦਕ ਕਿਸਾਨਾਂ ਦੀ ਜਿਣਸ ਖਰੀਦਣ ਵਿਚ ਅਸਫਲ ਰਹਿਣ ‘ਤੇ ਕਾਂਗਰਸ ਪਾਰਟੀ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਪ੍ਰਾਈਵੇਟ ਕੰਪਨੀਆਂ ਤੋਂ ਮਹਿੰਗੇ ਭਾਅ ਖੇਤੀਬਾੜੀ ਮਸ਼ੀਨਰੀ ਖਰੀਦੇ ਜਾਣ ਦੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ। ਇਥੇ ਵਰਚੁਅਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਵਿਚ ਏਪੀਐਮਸੀ ਐਕਟ ਵਿਚ ਸੋਧ ਕਰਨ ਦਾ ਵਾਅਦਾ ਕਰਨ ਦੇ ਬਾਵਜੂਦ

ਕਾਂਗਰਸ ਪਾਰਟੀ ਹੁਣ ਇਸ ਮਾਮਲੇ ‘ਤੇ ਰਾਜਨੀਤੀ ਕਰਕੇ ਕਿਸਾਨਾਂ ਨੂੰ ਗੁੰ ਮਰਾ ਹ ਕਰ ਰਹੀ ਹੈ ਕਿ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਦੀ ਵਿਵਸਥਾ ਖਤਮ ਹੋ ਜਾਵੇਗੀ। ਉਹਨਾਂ ਕਿਹਾ ਕਿ ਇਹ ਦਾਅਵੇ ਅਸਲੀਅਤ ਤੋਂ ਕੋਹਾਂ ਦੂਰ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ। ਅਸੀਂ ਕਿਸਾਨਾਂ ਦੀਆਂ ਮੁਸ਼ਕਿਲਾਂ ਸਮਝਦੇ ਹਾਂ ਤੇ ਹਮੇਸ਼ਾ ਉਹਨਾਂ ਦੇ ਹੱਕਾਂ ਲਈ ਲੜੇ ਹਾਂ। ਉਨ੍ਹਾਂ ਕਿਹਾ ਕਿ ਮੈਂ ਦਲੇਰ ਕਿਸਾਨਾਂ ਨੂੰ ਭਰੋਸਾ ਦੁਆਉਂਦਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਉਹਨਾਂ ਖਿਲਾਫ ਕੋਈ ਵੀ ਵਿਤਕਰਾ ਨਹੀਂ ਹੋਣ ਦੇਵੇਗਾ। ਅਸੀਂ ਕਿਸੇ ਨੂੰ ਵੀ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਨਾਲ ਨਾ ਸਿਰਫ ਹੁਣ ਬਲਕਿ ਭਵਿੱਖ ਵਿਚ ਵੀ ਛੇ ੜ ਖਾ ਨੀ ਨਹੀਂ ਕਰਨ ਦਿਆਂਗੇ।

ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਉਹ ਸੰਸਦ ਵਿਚ ਇਹ ਮਾਮਲਾ ਉਠਾਉਣਗੇ ਤੇ ਕੇਂਦਰ ਤੋਂ ਭਰੋਸਾ ਲੈਣਗੇ ਕਿ ਕਣਕ ਅਤੇ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਨਾਲ ਕਿਸੇ ਵੀ ਤਰੀਕੇ ਛੇੜਖਾਨੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਕਿਸਾਨ ਸੰਗਠਨਾਂ ਦੇ ਨਾਲ ਚਲ ਕੇ ਉਹਨਾਂ ਨੂੰ ਜੋ ਵੀ ਸਪੱਸ਼ਟੀਕਰਨ ਚਾਹੀਦਾ ਹੈ ਕੇਂਦਰੀ ਖੇਤੀਬਾੜੀ ਮੰਤਰੀ ਤੋਂ ਲੈ ਕੇ ਦੇਣ ਲਈ ਤਿਆਰ ਹਾਂ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਨੇ ਸੂਬੇ ਵਿਚ ਮੱਕੀ ਉਤਪਾਦਕ ਕਿਸਾਨਾਂ ਦੀ ਦੁਰਦਸ਼ਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ 1825 ਰੁਪਏ ਪ੍ਰਤੀ ਕੁਇੰਟਲ ਦਾ ਘੱਟੋ ਘੱਟ ਸਮਰਥਨ ਮੁੱਲ ਨਿਸ਼ਚਿਤ ਹੋਣ ਦੇ ਬਾਵਜੂਦ ਸੂਬੇ ਦੇ ਦੁਆਬਾ ਖੇਤਰ ਵਿਚ ਮੱਕੀ 600 ਤੋਂ 800 ਰੁਪਏ ਕੁਇੰਟਲ ਦੇ ਹਿਸਾਬ ਨਾਲ ਵਿਕੀ ਹੈ।

Click to comment

Leave a Reply

Your email address will not be published. Required fields are marked *

Most Popular

To Top