Business

ਸੁਖਬੀਰ ਬਾਦਲ ਦਾ ਸਿਆਸਤ ਛੱਡਣ ਦਾ ਦਾਅਵਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ ਹੈ, ਇਸ ਦੌਰਾਨ ਉਹਨਾਂ ਨੇ ਕਾਂਗਰਸ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ‘ਤੇ ਲਿਆ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਮੰਡੀਆਂ ਵਿੱਚ ਕਣਕ ਝੋਨੇ ਦੀਆਂ ਫਸਲਾਂ ਬਿਨਾਂ ਐਮ.ਐੱਸ.ਪੀ. ਤੋਂ ਚੱਕੀਆਂ ਗਈਆਂ ਤਾਂਂ ਅਕਾਲੀ ਦਲ ਸਿਆਸਤ ਤੋਂ ਲਾਂਭੇ ਹੋ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਦੇ ਖੇਤੀਬਾੜੀ ਆਰਡੀਨੈਂਸ ਤੇ ਬੋਲਦੇ ਹੋਏ ਕਿਹਾ ਕਿ ਕਾਂਗਰਸ ਕੇਂਦਰ ਦੇ ਆਰਡੀਨੈਂਸ ਨੂੰ ਲੈਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।

ਅਕਾਲੀ ਦਲ ਹਮੇਸ਼ਾ ਕਿਸਾਨਾਂ ਨਾਲ ਖੜਾ ਹੈ। ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਕਰ ਕਾਂਗਰਸ ਸਰਕਾਰ ਦੇ ਮੈਨੀਫੈਸਟੋ ਨੂੰ ਲੈ ਕੇ ਸਵਾਲ ਚੁੱਕੇ। ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਸਰਕਾਰ ਬਣਨ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ ਉਨ੍ਹਾਂ ਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।

ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

Click to comment

Leave a Reply

Your email address will not be published. Required fields are marked *

Most Popular

To Top