ਸੁਖਬੀਰ ਬਾਦਲ ਦੀ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ SIT ਸਾਹਮਣੇ ਪੇਸ਼ੀ

 ਸੁਖਬੀਰ ਬਾਦਲ ਦੀ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ SIT ਸਾਹਮਣੇ ਪੇਸ਼ੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਟਰਕਪੂਰਾ ਗੋਲੀਕਾਂਡ ਮਾਮਲੇ ਵਿੱਚ 14 ਸਤੰਬਰ ਯਾਨੀ ਕਿ ਅੱਜ ਐਸਆਈਟੀ ਸਾਹਮਣੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਉਹ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਪੁਲਿਸ ਅਫਸਰਜ਼ ਇੰਸਟੀਚਿਊਟ, ਸੈਕਟਰ 32, ਚੰਡੀਗੜ੍ਹ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਏ ਸੀ।

ਦੱਸ ਦਈਏ ਕਿ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬਰਗਾੜੀ ਵਿੱਚ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ਤੇ ਪੰਜਾਬ ਪੁਲਿਸ ਨੇ ਗੋਲੀਬਾਰੀ ਕੀਤੀ ਸੀ ਅਤੇ ਗੋਲੀਬਾਰੀ ਵਿੱਚ ਕਈ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ ਸਨ। ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਹਿਲਾਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੰਮਨ ਜਾਰੀ ਕਰਕੇ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਨੌਨਿਹਾਲ ਸਿੰਘ ਦੀ ਐਸਆਈਟੀ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਹੈ।

Leave a Reply

Your email address will not be published.