Punjab

ਸੁਖਬੀਰ ਬਾਦਲ ਨੇ ਕਿਸਾਨ ਜੱਥੇਬੰਦੀਆਂ ਨੂੰ ਕੀਤੀ ਅਪੀਲ, ਤੁਸੀਂ ਅਗਵਾਈ ਕਰੋ ਅਸੀਂ ਨਾਲ ਤੁਰਾਂਗੇ

ਜਿੱਥੇ ਬਹੁਤ ਸਾਰੇ ਪੰਜਾਬੀ ਕਲਾਕਾਰ ਕਿਸਾਨਾਂ ਦਾ ਸਾਥ ਦੇਣ ਲਈ ਉਹਨਾਂ ਨਾ ਧਰਨਿਆਂ ਵਿੱਚ ਡਟੇ ਹੋਏ ਹਨ ਉੱਥੇ ਹੀ ਸਿਆਸੀ ਪਾਰਟੀਆਂ ਵੀ ਅਪਣੀ ਤਾਕਤ ਦਿਖਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੀਆਂ। ਹੁਣ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੱਗੇ ਹੋ ਕੇ ਸੰਘਰਸ਼ ਕਰਨ ਤੇ ਉਹ ਉਹਨਾਂ ਨਾਲ ਮਿਲ ਕੇ ਲੜਾਈ ਲੜਨਗੇ।

ਉਹਨਾਂ ਕਿਹਾ ਕਿ ਉਹ ਕਿਸਾਨਾਂ ਨਾਲ ਤੁਰਨ ਲਈ ਤਿਆਰ ਹਨ। ਅਕਾਲੀਆਂ (ਬਾਦਲਾਂ) ਤੇ ਇਲਜ਼ਾਮ ਲਗਾਏ ਜਾ ਰਹੇ ਸਨ ਕਿ ਉਹ ਅਪਣੀ ਵੱਖਰੀ ਡਫਲੀ ਵਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਜੋ ਲੋਕ ਇਹ ਕਹਿ ਰਹੇ ਹਨ ਕਿ ਅਜਿਹੀ ਸਥਿਤੀ ਵਿੱਚ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ, ਇਸ ਲਈ ਅੱਜ ਅਕਾਲੀ ਦਲ ਸਪੱਸ਼ਟ ਕਰ ਦਿੰਦਾ ਹੈ ਕਿ ਜੋ ਵੀ ਜਾਵੇ, ਪੰਜਾਬ ਦਾ ਮਾਹੌਲ ਖਰਾਬ ਨਹੀਂ ਹੋਣ ਦੇਣਗੇ।

ਇਹ ਵੀ ਪੜ੍ਹੋ: ਅੰਮ੍ਰਿਤਸਰ ’ਚ ਕਿਸਾਨਾਂ ਨੇ ਹੁਣ ਰਾਸ਼ਟਰਪਤੀ ਦਾ ਫੂਕਿਆ ਪੁਤਲਾ, ਸਿਆਸਤਦਾਨਾਂ ਨੂੰ ਵੀ ਲਾਏ ਰਗੜੇ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਭਲਕੇ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਦੌਰੇ ਉਤੇ ਕਿਹਾ ਹੈ ਕਿ ਉਹ ਪੰਜਾਬ ‘ਚ ‘ਡਰਾਮਾ’ ਕਰਨ ਆ ਰਹੇ ਹਨ। ਨਾਲ ਹੀ ਇਸ ਮੌਕੇ ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਤਿੰਨ ਸਵਾਲ ਵੀ ਕੀਤੇ। ਸੁਖਬੀਰ ਬਾਦਲ ਨੇ ਰਾਹੁਲ ਗਾਂਧੀ ਨੂੰ ਪਹਿਲਾ ਸਵਾਲ ਪੁੱਛਦਿਆਂ ਕਿਹਾ ਕਿ ਤੁਹਾਡੇ ਮੁੱਖ ਮੰਤਰੀ ਨੇ ਚੋਣ ਮੈਨੀਫੈਸਟੋ ‘ਚ ਲਿਖਿਆ ਹੈ ਕਿ ਅਸੀਂ ਨਿੱਜੀ ਮੰਡੀਆਂ ਖੋਲ੍ਹਾਂਗੇ ਅਤੇ ਈ-ਮੰਡੀਆਂ ਸ਼ੁਰੂ ਕਰਾਂਗੇ।

ਇਹ ਵੀ ਪੜ੍ਹੋ: ਨਿਰਭਿਆ ਦੀ ਵਕੀਲ ਲੜੇਗੀ ਹਾਥਰਸ ਦੀ ਪੀੜਤਾ ਦਾ ਕੇਸ, ਸੁਪਰੀਮ ਕੋਰਟ ਜਾਣ ਦੀ ਤਿਆਰੀ

ਸੁਖਬੀਰ ਬਾਦਲ ਨੇ ਰਾਹੁਲ ਗਾਂਧੀ ਨੂੰ ਦੂਜਾ ਸਵਾਲ ਪੁੱਛਿਆ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ ‘ਚ ਤੁਹਾਡੇ ਮੈਨੀਫੈਸਟੋ ‘ਚ ਸੀ ਕਿ ਜੇਕਰ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਪਹਿਲਾਂ ਕੰਮ ਇਹ ਹੋਵੇਗਾ ਕਿ ਸਰਕਾਰੀ ਮੰਡੀਆਂ ਨੂੰ ਬੰਦ ਕੀਤਾ ਜਾਵੇਗਾ।

ਰਾਹੁਲ ਗਾਂਧੀ ਨੂੰ ਤੀਜਾ ਸਵਾਲ ਕਰਦਿਆਂ ਸੁਖਬੀਰ ਨੇ ਕਿਹਾ ਕਿ ਜੇਕਰ ਉਨ੍ਹਾਂ (ਰਾਹੁਲ) ਨੂੰ ਕਿਸਾਨਾਂ ਦਾ ਦਰਦ ਹੈ ਤਾਂ ਉਹ ਸੰਸਦ ਦੇ ਇਜਲਾਸ ‘ਚ ਸ਼ਾਮਲ ਕਿਉਂ ਨਹੀਂ ਹੋਏ ਅਤੇ ਉਨ੍ਹਾਂ ਨੇ ਆਪਣੀ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਵ੍ਹਿਪ ਜਾਰੀ ਕਰਕੇ ਸਦਨ ‘ਚ ਹਾਜ਼ਰ ਹੋਣ ਲਈ ਕਿਉਂ ਨਹੀਂ?

Click to comment

Leave a Reply

Your email address will not be published. Required fields are marked *

Most Popular

To Top