Punjab

ਸੁਣੋ ਸੁਖਬੀਰ ਬਾਦਲ ਦਾ ਬਿਆਨ, ਕਿਹਾ ਮੈਂ ਅੱਜ ਵੀ ਆਰਡੀਨੈਂਸਾਂ ਖਿਲਾਫ ਵੋਟ ਪਾ ਕੇ ਆਇਆ ਹਾਂ

ਚੰਡੀਗੜ੍ਹ: ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਹਰ ਕੋਈ ਵੱਖ-ਵੱਖ ਬਿਆਨਬਾਜ਼ੀ ਕਰ ਰਿਹਾ ਹੈ। ਲੋਕ ਸਭਾ ’ਚੋਂ ਬਾਹਰ ਆ ਕੇ ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨਾਂ ਦੀ ਇਕ ਪਾਰਟੀ ਹੋਣ ਦੇ ਨਾਤੇ, ਉਹ ਉਸ ਕਿਸੇ ਵੀ ਚੀਜ਼ ਦਾ ਸਮਰਥਨ ਨਹੀਂ ਕਰ ਸਕਦੇ ਜੋ ਦੇਸ਼, ਖਾਸ ਕਰ ਕੇ ਪੰਜਾਬ ਵਿੱਚ ਅੰਨਦਾਤਾ ਦੇ ਹਿੱਤ ਦੇ ਵਿਰੋਧ ਵਿੱਚ ਹੋਵੇ।

ਉਹਨਾਂ ਅੱਗੇ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਦਾ ਵਿਰੋਧ ਕੀਤਾ ਸੀ। ਆਰਡੀਨੈਂਸ ਡਰਾਫਟ ਕਰਦੇ ਸਮੇਂ ਅਕਾਲੀ ਦਲ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ। ਅਕਾਲੀ ਦਲ ਨੇ ਸੰਸਦ ਵਿਚ ਆਰਡੀਨੈਂਸ ਨੂੰ ਲੈ ਕੇ ਭਾਜਪਾ ਦੇ ਵਿਰੁੱਧ ਵੋਟ ਦਿੱਤੀ।

ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਸ਼ੰਕਾ ਦੂਰ ਕੀਤੇ ਬਿਨਾਂ ਆਰਡੀਨੈਂਸ ਨੂੰ ਪਾਸ ਕਰ ਦਿੱਤਾ। ਸੁਖਬੀਰ ਬਾਦਲ ਨੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਅਤੇ ‘ਆਪ’ ਦੇ ਭਗਵੰਤ ਮਾਨ ‘ਤੇ ਵੋਟ ਪਾਉਣ ਸਮੇਂ ਪਾਰਲਿਆਮੈਂਟ ਤੋਂ ਖਿਸਕ ਜਾਣ ਦਾ ਦੋਸ਼ ਲਾਇਆ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਜੀ ਸ਼੍ਰੀਨਗਰ ਵਾਲੇ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਅਤੇ ਇਨ੍ਹਾਂ ਨੂੰ ਐਕਟ ਵਿੱਚ ਤਬਦੀਲ ਕਰਨ ਦੇ ਬਿੱਲ ਦੇ ਪ੍ਰਭਾਵ ਨਾਲ ਪੰਜਾਬ ਸਭ ਤੋਂ ਵੱਧ ਪ੍ਰਭਾਵਤ ਹੋਏਗਾ। ਦੱਸ ਦੇਈਏ ਕਿ ਪੰਜਾਬ ਦੇ ਸਾਰੇ ਵੱਢੇ ਹਾਈਵੇਅ ਅੱਜ ਬੰਦ ਰਹੇ ਅਤੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ ਰਿਹਾ।

Click to comment

Leave a Reply

Your email address will not be published. Required fields are marked *

Most Popular

To Top