ਸੁਧੀਰ ਸੂਰੀ ਕਾਂਡ ਦੇ ਮੁਲਜ਼ਮ ਨੂੰ ਪੁਲਿਸ ਨੇ ਅਦਾਲਤ ’ਚ ਕੀਤਾ ਪੇਸ਼, ਮਿਲਿਆ 7 ਦਿਨ ਦਾ ਰਿਮਾਂਡ

 ਸੁਧੀਰ ਸੂਰੀ ਕਾਂਡ ਦੇ ਮੁਲਜ਼ਮ ਨੂੰ ਪੁਲਿਸ ਨੇ ਅਦਾਲਤ ’ਚ ਕੀਤਾ ਪੇਸ਼, ਮਿਲਿਆ 7 ਦਿਨ ਦਾ ਰਿਮਾਂਡ

ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੇ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੰਦੀਪ ਸਿੰਘ ਉਰਫ ਸੰਨੀ ਨੂੰ ਅੱਜ ਪੁਲਿਸ ਨੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਮੁਲਜ਼ਮ ਸੰਨੀ ਨੂੰ 7 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਰਿਮਾਂਡ ਦੌਰਾਨ ਪੁਲਿਸ ਮੁਲਜ਼ਮ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕਰੇਗੀ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਆਖਿਰ ਇਸ ਕਤਲ ਕਾਂਡ ਪਿੱਛੇ ਹੋਰ ਕਿਹੜੀਆਂ ਤਾਕਤਾਂ ਦਾ ਹੱਥ ਹੈ ਅਤੇ ਮੁਲਜ਼ਮ ਨੇ ਕਿਸ ਦੇ ਕਹਿਣ ਤੇ ਇਸ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

Image

ਪੁਲਿਸ ਵੱਲੋਂ ਇਸ ਕਤਲ ਕਾਂਡ ਤੇ ਵੱਖ-ਵੱਖ ਪਹਿਲੂਆਂ ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਲਗਾਤਾਰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸੀਨੀਅਰ ਹਿੰਦੂ ਆਗੂ ਅਤੇ ਸ਼ਿਵ ਸੈਨਾ ਟਕਸਾਲੀ ਦੇ ਕੌਮੀ ਪ੍ਰਧਾਨ ਸੁਧੀਰ ਕੁਮਾਰ ਸੂਰੀ ਦਾ ਸ਼ੁੱਕਰਵਾਰ ਦੁਪਹਿਰ ਉਸ ਵੇਲੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਮੰਦਿਰ ਦੇ ਬਾਹਰ ਲੱਗੇ ਕੂੜੇ ਦੇ ਢੇਰ ਦੇ ਵਿਰੋਧ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ।

ਇਸ ਦੌਰਾਨ ਉਸ ਤੇ ਗੋਲੀਆਂ ਚਲਾਈਆਂ ਗਈਆਂ, ਜੋ ਕਿ ਉਸ ਦੇ ਸੱਜੇ ਪਾਸੇ ਛਾਤੀ ਤੇ ਲੱਗੀਆਂ। ਸੂਰੀ ਨੂੰ ਉਸ ਦੇ ਸਾਥੀਆਂ ਵੱਲੋਂ ਤੁਰੰਤ ਐਸਕਾਰਟ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਕੁਝ ਦੇਰ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Leave a Reply

Your email address will not be published.