ਸੁਧੀਰ ਸੂਰੀ ਦੇ ਕਾਂਡ ਤੋਂ ਬਾਅਦ ਸੂਰੀ ਦੇ ਸਮਰਥਕਾਂ ਨੇ ਰੇਲਵੇ ਟ੍ਰੈਕ ’ਤੇ ਲਾਇਆ ਧਰਨਾ, ਕੀਤਾ ਰੋਸ ਪ੍ਰਦਰਸ਼ਨ  

 ਸੁਧੀਰ ਸੂਰੀ ਦੇ ਕਾਂਡ ਤੋਂ ਬਾਅਦ ਸੂਰੀ ਦੇ ਸਮਰਥਕਾਂ ਨੇ ਰੇਲਵੇ ਟ੍ਰੈਕ ’ਤੇ ਲਾਇਆ ਧਰਨਾ, ਕੀਤਾ ਰੋਸ ਪ੍ਰਦਰਸ਼ਨ  

ਅੰਮ੍ਰਿਤਸਰ ਵਿੱਚ ਸ਼ਿਵ ਸੈਨਾ (ਟਕਸਾਲੀ) ਪਾਰਟੀ ਦੇ ਆਗੂ ਸੁਧੀਰ ਸੂਰੀ ਦੀ ਮੌਤ ਨੂੰ ਲੈ ਕੇ ਲੋਕਾਂ ਨੇ ਰੇਲ ਟ੍ਰੈਕਾਂ ਤੇ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਪੁਲੀਸ ਅਧਿਕਾਰੀ ਵੀ ਤਾਇਨਾਤ ਹੈ। ਬੀਤੇ ਕੱਲ੍ਹ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਪ੍ਰਦਰਸ਼ਨ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਕਾਬਲੇਗੌਰ ਹੈ ਕਿ ਸੂਰੀ ਦੀ ਮੌਤ ਤੋਂ ਬਾਅਦ ਸ਼ਿਵ ਸੈਨਾ ਵੱਲੋਂ ਪੰਜਾਬ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਸੀ ਜਿਸ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਕਰ ਲਏ ਗਏ ਸੀ। ਸ਼ਿਵ ਸੈਨਾ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਦਾ ਅਸਰ ਪਟਿਆਲਾ ਵਿੱਚ ਨਜ਼ਰ ਨਹੀਂ ਆਇਆ। ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਆਮ ਵਾਂਗ ਖੋਲੀਆਂ ਗਈਆਂ ਹਨ।

ਪਟਿਆਲਾ ਦੇ ਐਸਐਸਪੀ ਖੁਦ ਹਾਲਾਤਾਂ ਦਾ ਮੁਆਇਨਾ ਕਰਨ ਲਈ ਬਾਜ਼ਾਰ ਵਿੱਚ ਪਹੁੰਚੇ ਜਿੱਥੇ ਓਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹਾਲਾਤਾਂ ਨੂੰ ਦੇਖਦੇ ਹੋਏ ਸ਼ਹਿਰ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੇ ਯਕੀਨ ਨਾ ਕੀਤਾ ਜਾਵੇ ਅਤੇ ਕੋਈ ਵੀ ਸਮੱਸਿਆ ਆਉਣ ਤੇ ਪੁਲਿਸ ਨੂੰ ਸੰਪਰਕ ਕੀਤਾ ਜਾਵੇ। ਓਹਨਾਂ ਕਿਹਾ ਕਿ ਜੇ ਕਿਸੇ ਵੱਲੋਂ ਹਾਲਾਤਾਂ ਨੂੰ ਲੈ ਕੇ ਕੋਈ ਅਫ਼ਵਾਹ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਓਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published.