ਸੁਧੀਰ ਸੂਰੀ ਦੇ ਕੇਸ ’ਚ ਸੰਦੀਪ ਸੰਨੀ ਦਾ ਪੁਲਿਸ ਨੂੰ ਮਿਲਿਆ ਦੋ ਦਿਨ ਦਾ ਰਿਮਾਂਡ

 ਸੁਧੀਰ ਸੂਰੀ ਦੇ ਕੇਸ ’ਚ ਸੰਦੀਪ ਸੰਨੀ ਦਾ ਪੁਲਿਸ ਨੂੰ ਮਿਲਿਆ ਦੋ ਦਿਨ ਦਾ ਰਿਮਾਂਡ

ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੇ ਕਤਲ ਕੇਸ ਵਿੱਚ ਸੰਦੀਪ ਸਿੰਘ ਦਾ ਦੋ ਦਿਨਾਂ ਦਾ ਰਿਮਾਂਡ ਵਧਾ ਦਿੱਤਾ ਗਿਆ ਹੈ। ਅੱਜ ਪੁਲਿਸ ਨੇ ਸੰਦੀਪ ਸੰਨੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਰਿਮਾਂਡ ਮੰਗਿਆ ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਇਸ ਤੋਂ ਪਹਿਲਾਂ ਸੰਦੀਪ ਸਿੰਘ ਨੂੰ ਅਦਾਲਤ ਨੇ ਤਿੰਨ ਦਿਨ ਦੇ ਰਿਮਾਂਡ ਤੇ ਭੇਜ ਦਿੱਤਾ ਸੀ। ਸੰਦੀਪ ਸਿੰਘ ਨੂੰ ਸ਼ਨੀਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

Sandeep Sunny, who killed Shiv Sena leader Sudhir Suri, is on remand for 3  days Pipa News | PiPa News

ਜਿੱਥੇ ਪੁਲਿਸ ਨੇ ਉਸ ਦਾ ਤਿੰਨ ਦਿਨਾਂ ਪੁਲਿਸ ਰਿਮਾਂਡ ਦਿੱਤਾ ਸੀ। ਇਸ ਕੇਸ ਵਿੱਚ ਐਸਆਈਟੀ ਦੀ ਸ਼ੁਰੂਆਤੀ ਜਾਂਚ ਵਿੱਚ ਕੁੱਝ ਅਜਿਹੇ ਤੱਥ ਸਾਹਮਣੇ ਆਏ ਹਨ ਜਿਹਨਾਂ ਵਿੱਚ ਪੁਲਿਸ ਦੀਆਂ ਗਲਤੀਆਂ ਸਾਫ਼ ਦਿਖਾਈ ਦੇ ਰਹੀਆਂ ਹਨ। ਇੰਨਾ ਹੀ ਨਹੀਂ ਪਰਿਵਾਰ ਵਾਲੇ ਕਤਲ ਵਾਲੇ ਦਿਨ ਤੋਂ ਹੀ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਵੀ ਕਰ ਰਹੇ ਹਨ।

ਜਾਂਚ ਤੋਂ ਪਤਾ ਲੱਗਿਆ ਸੀ ਕਿ ਜਦੋਂ ਸੂਰੀ ਨੂੰ ਮਾਰਿਆ ਗਿਆ ਤਾਂ ਮੌਕੇ ਤੇ ਬਹੁਤ ਸਾਰੇ ਸੁਰੱਖਿਆ ਕਰਮਚਾਰੀ ਮੌਜੂਦ ਨਹੀਂ ਸਨ। ਜਦੋਂ ਸੁਧੀਰ ਸੂਰੀ ਦਾ ਕਤਲ ਹੋਇਆ ਉਹ ਆਪਣੇ ਸਾਥੀਆਂ ਸਮੇਤ ਗੋਪਾਲ ਮੰਦਿਰ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਿਹਾ ਸੀ। ਉਸ ਨੂੰ ਮਨਾਉਣ ਲਈ ਇੱਕ ਏਸੀਪੀ ਰੈਂਕ ਦਾ ਅਧਿਕਾਰੀ ਅਤੇ ਦੋ ਐਸਐਚਓ ਵੀ ਮੌਕੇ ਤੇ ਮੌਜੂਦ ਸਨ।

Leave a Reply

Your email address will not be published.