ਸੁਧੀਰ ਸੂਰੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਨੌਜਵਾਨ ਨੂੰ ਅਦਾਲਤ ‘ਚ ਕੀਤਾ ਪੇਸ਼

 ਸੁਧੀਰ ਸੂਰੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਨੌਜਵਾਨ ਨੂੰ ਅਦਾਲਤ ‘ਚ ਕੀਤਾ ਪੇਸ਼

ਸ਼ਿਵ ਸੈਨਾ ਦੇ ਪ੍ਰਧਾਨ ਸੁਧੀਰ ਸੂਰੀ ਦੇ ਕਤਲ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤੇ ਨੌਜਵਾਨ ਸੰਦੀਪ ਸਿੰਘ ਨੂੰ ਸੁਰੱਖਿਆ ਹੇਠ ਅੱਜ ਇੱਥੇ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਮੌਕੇ ਵੱਡੀ ਤਾਦਾਦ ‘ਚ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

ਦੱਸ ਦਈਏ ਪਿਛਲੇ ਮੁਲਜ਼ਮ ਸਨੀ ਨੂੰ 7 ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਸੀ। ਰਿਮਾਂਡ ਦੌਰਾਨ ਪੁਲਸ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਗਈ। ਪੁਲਸ ਵਲੋਂ ਇਸ ਕਤਲ ਕਾਂਡ ’ਤੇ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਲਗਾਤਾਰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।

Leave a Reply

Your email address will not be published.