ਸੁਧੀਰ ਸੂਰੀ ਦੇ ਮਾਮਲੇ ਨੂੰ ਲੈ ਕੇ ਸੀਐਮ ਮਾਨ ਦਾ ਆਇਆ ਪਹਿਲਾ ਬਿਆਨ, ਡੂੰਘਾਈ ਨਾਲ ਹੋ ਰਹੀ ਜਾਂਚ

 ਸੁਧੀਰ ਸੂਰੀ ਦੇ ਮਾਮਲੇ ਨੂੰ ਲੈ ਕੇ ਸੀਐਮ ਮਾਨ ਦਾ ਆਇਆ ਪਹਿਲਾ ਬਿਆਨ, ਡੂੰਘਾਈ ਨਾਲ ਹੋ ਰਹੀ ਜਾਂਚ

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਕਾਂਡ ਨੂੰ ਲਗਭਗ 24 ਘੰਟਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਰੀ ਦੇ ਕਤਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਪੁਲਸ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਵਾਰਦਾਤ ਵਿਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ।

Sudhir Suri shot dead: Punjab Shiv Sena Hindutva leader shot dead in  Amritsar

ਉਨ੍ਹਾਂ ਕਿਹਾ ਕਿ ਜਾਂਚ ਅਜੇ ਸ਼ੁਰੂਆਤ ਦੌਰ ਵਿਚ ਪੁਲਸ ਆਪਣਾ ਕੰਮ ਕਰ ਰਹੀ ਹੈ ਅਤੇ ਹਰ ਪਹਿਲੂ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਨੇ ਇਨ੍ਹੀਂ ਦਿਨੀਂ ਗੁਜਰਾਤ ਵਿਚ ਚੋਣ ਪ੍ਰਚਾਰ ਵਿਚ ਰੁੱਝੇ ਹੋਏ ਹਨ, ਜਿੱਥੇ ਇਕ ਚੋਣ ਰੈਲਾਨ ਦੌਰਾਨ ਉਨ੍ਹਾਂ ਕੋਲੋਂ ਪੱਤਰਕਾਰਾਂ ਨੇ ਇਸ ਸੰਬੰਧੀ ਸਵਾਲ ਪੁੱਛਿਆ ਸੀ, ਜਿਸ ’ਤੇ ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਹਰ ਹਾਲ ਵਿਚ ਇਨਸਾਫ਼ ਦਿਵਾਇਆ ਜਾਵੇਗਾ।

ਦੱਸ ਦਈਏ ਕਿ ਸੀਨੀਅਰ ਹਿੰਦੂ ਆਗੂ ਅਤੇ ਸ਼ਿਵ ਸੈਨਾ ਟਕਸਾਲੀ ਦੇ ਕੌਮੀ ਪ੍ਰਧਾਨ ਸੁਧੀਰ ਕੁਮਾਰ ਸੂਰੀ ਦਾ ਸ਼ੁੱਕਰਵਾਰ ਦੁਪਹਿਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ’ਤੇ ਪੰਜ ਗੋਲੀਆਂ ਚਲਾਈਆਂ ਗਈਆਂ, ਜੋ ਉਨ੍ਹਾਂ ਦੇ ਸੱਜੇ ਪਾਸੇ ਛਾਤੀ ’ਤੇ ਲੱਗੀਆਂ।

ਸੂਰੀ ਨੂੰ ਉਸ ਦੇ ਸਾਥੀਆਂ ਵੱਲੋਂ ਤੁਰੰਤ ਐਸਕਾਰਟ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਕੁਝ ਦੇਰ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਿੰਦੂ ਨੇਤਾ ਸੂਰੀ ਦੀ ਦਰਦਨਾਕ ਮੌਤ ਤੋਂ ਬਾਅਦ ਪੂਰੇ ਸ਼ਹਿਰ ਵਿਚ ਸਨਸਨੀ ਫੈਲ ਗਈ ਅਤੇ ਹਿੰਦੂ ਨੇਤਾਵਾਂ ਵਿਚ ਭਾਰੀ ਰੋਸ ਹੈ। ਸਾਰੇ ਮਾਮਲੇ ਨੂੰ ਦੇਖਦੇ ਹੋਏ ਪੁਲਸ ਨੇ ਅੰਮ੍ਰਿਤਸਰ ਸ਼ਹਿਰ ਨੂੰ ਪੁਲਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਹੈ।

Leave a Reply

Your email address will not be published.