News

ਸੁਨੀਲ ਜਾਖੜ ਤੇ ਤਿਵਾੜੀ ਨੇ ਏਜੀ ਨੂੰ ਹਟਾਉਣ ਦੇ ਫ਼ੈਸਲੇ ’ਤੇ ਮੁੱਖ ਮੰਤਰੀ ਚੰਨੀ ਨੂੰ ਘੇਰਿਆ

ਪੰਜਾਬ ਕਾਂਗਰਸ ਦਾ ਕਲੇਸ਼ ਹੋਰ ਵਧਦਾ ਜਾ ਰਿਹਾ ਹੈ। ਹੁਣ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਮੈਦਾਨ ਵਿੱਚ ਨਿੱਤਰ ਆਏ ਹਨ। ਦੋਵਾਂ ਲੀਡਰਾਂ ਨੇ ਐਡਵੋਕੇਟ ਜਨਰਲ ਨੂੰ ਹਟਾਉਣ ਦੇ ਫ਼ੈਸਲੇ ਤੇ ਮੁੱਖ ਮੰਤਰੀ ਚੰਨੀ ਨੂੰ ਘੇਰਿਆ ਹੈ। ਉਹਨਾਂ ਨੇ ਟਵੀਟ ਕੀਤਾ ਕਿ ਹੁਣ ਪੰਜਾਬ ਸਰਕਾਰ ਨੇ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦਾ ਫ਼ੈਸਲਾ ਲਿਆ ਹੈ।

ਅਜਿਹੀ ਸਥਿਤੀ ਵਿੱਚ ਬਾਰ ਕੌਂਸਲ ਆਫ਼ ਇੰਡੀਆ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਵਕੀਲ ਅਦਾਲਤ, ਟ੍ਰਿਬਿਊਨਲ ਅਥਾਰਟੀ ਦੇ ਸਾਹਮਣੇ ਕੋਈ ਵੀ ਕੇਸ ਲੈ ਸਕਦਾ ਹੈ। ਵਕੀਲ ਵੀ ਕੁਝ ਖਾਸ ਹਾਲਤਾਂ ਵਿੱਚ ਕੇਸ ਲੈਣ ਤੋਂ ਇਨਕਾਰ ਕਰ ਸਕਦਾ ਹੈ। ਤਿਵਾੜੀ ਨੇ ਲਿਖਿਆ ਕਿ ਏਜੀ ਦਫ਼ਤਰ ਦਾ ਸਿਆਸੀਕਰਨ ਇਸ ਦੇ ਸੰਵਿਧਾਨਿਕ ਕੰਮ ਨੂੰ ਪ੍ਰਭਾਵਿਤ ਕਰਦਾ ਹੈ।

ਪੰਜਾਬ ਦੇ ਦੋਵੇਂ ਐਡਵੋਕੇਟ ਜਨਰਲਾਂ ਨੂੰ ਪੰਚਿੰਗ ਬੈਗ ਵੱਲ ਵਰਤਿਆ ਗਿਆ। ਉਹਨਾਂ ਕਿਹਾ ਕਿ, ਜਿਹੜੇ ਲੋਕ ਐਡਵੋਕੇਟ ਜਨਰਲ ਦਾ ਵਿਰੋਧ ਕਰ ਰਹੇ ਹਨ, ਉਹਨਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਵਕੀਲ ਕਿਸੇ ਮੁਵੱਕਿਲ ਨਾਲ ਨਹੀਂ ਜੁੜਿਆ ਹੁੰਦਾ। ਇਸ ਦੇ ਲਈ ਉਹਨਾਂ ਨੇ ਵਕੀਲ ਨੂੰ ਲੈ ਕੇ ਬਾਰ ਕੌਂਸਲ ਆਫ਼ ਇੰਡੀਆ ਵੱਲੋਂ ਜਾਰੀ ਨਿਯਮਾਂ ਦੀ ਕਾਪੀ ਵੀ ਟਵੀਟ ਕੀਤੀ ਹੈ।

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕੀਤਾ ਕਿ ਇੱਕ ਕਾਬਲ ਪਰ ਕਥਿਤ ਤੌਰ ਤੇ ਸਮਝੌਤਾ ਕਰਨ ਵਾਲੇ ਅਧਿਕਾਰੀ ਨੂੰ ਕੱਢੇ ਜਾਣ ਨੇ ਸੱਚਮੁੱਚ ਸਮਝੌਤਾ ਕਰਨ ਵਾਲੇ ਮੁੱਖ ਮੰਤਰੀ ਦਾ ਪਰਦਾਫਾਸ਼ ਕੀਤਾ ਹੈ। ਉੱਧਰ ਪੰਜਾਬ ਸਰਕਾਰ ਨੇ ਏਜੀ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਇਲਾਵਾ ਡੀਜੀਪੀ ਦੇ ਅਹੁਦੇ ਤੋਂ ਤਾਇਨਾਤ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਹਟਾਉਣ ਦੀ ਸਿੱਧੂ ਦੀ ਮੰਗ ਵੀ ਮੰਨ ਲਈ ਹੈ।

Click to comment

Leave a Reply

Your email address will not be published.

Most Popular

To Top