ਸੁਨੀਲ ਜਾਖੜ ਨੇ ਕਾਂਗਰਸੀ ਵਿਧਾਇਕਾਂ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ

ਕਿਸਾਨੀ ਅੰਦੋਲਨ ਨੂੰ ਲੈ ਕੇ ਸਿਆਸਤ ਵਿੱਚ ਵੀ ਹੱਲਚੱਲ ਮਚੀ ਹੋਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਇਕ ਚਿੱਠੀ ਲਿਖੀ ਗਈ ਹੈ ਜਿਸ ਵਿੱਚ ਉਹਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਵਿੱਚ ਕਾਂਗਰਸੀ ਵਿਧਾਇਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।

ਇਸ ਦੇ ਨਾਲ ਹੀ ਸੁਨੀਲ ਜਾਖੜ ਨੇ ਭਾਜਪਾ ਦੀ ਅਲੋਚਨਾ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਵੱਲੋਂ ਵਿਰੋਧ ਦੀ ਮਾਰ ਆਵਾਜ਼ ਦੱਬੀ ਜਾ ਰਹੀ ਹੈ ਅਤੇ ਜਿਸ ਕਾਰਨ ਸਰਦ ਰੁੱਤ ਇਜਲਾਸ ਵੀ ਨਹੀਂ ਬੁਲਾਇਆ ਜਾ ਰਿਹਾ। ਚਿੱਠੀ ਵਿੱਚ ਸੁਨੀਲ ਜਾਖੜ ਨੇ ਲਿਖਿਆ ਕਿ ਇਸ ਸਮੇਂ ਸਾਡਾ ਮੁਲਕ ਬਹੁਤ ਹੀ ਮੁਸ਼ਕਿਲ ਵਿੱਚ ਹੈ।
ਕੇਂਦਰ ਸਰਕਾਰ ਦੀਆਂ ਲੋਕਤੰਤਰ ਵਿਰੋਧੀ ਨੀਤੀਆਂ ਕਾਰਨ ਦੇਸ਼ ਦਾ ਸੰਘੀ ਢਾਂਚਾ ਖ਼ਤਰੇ ਵਿੱਚ ਭਾਜਪਾ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਕਾਰਨ ਕਿਸਾਨ ਸੰਘਰਸ਼ ਕਰਦੇ ਹੋਏ ਦਿੱਲੀ ਦੀਆਂ ਸੜਕਾਂ ਤੇ ਅੰਦੋਲਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਹੁਣ ਵਿਰੋਧ ਦੀ ਹਰ ਆਵਾਜ਼ ਦਬਾਉਣ ਲਈ ਸੰਸਦ ਦਾ ਸਰਦ ਰੁੱਤ ਇਜਲਾਸ ਵੀ ਨਾ ਬੁਲਾਉਣ ਦਾ ਐਲਾਨ ਕੀਤਾ ਗਿਆ ਹੈ।
ਜਾਖ਼ੜ ਨੇ ਕਿਹਾ ਕਿ ਅਜਿਹੇ ਹਾਲਾਤ ’ਚ ਕਾਂਗਰਸ ਪਾਰਟੀ ਦੀ ਜ਼ਿੰਮੇਵਾਰੀ ਬਹੁਤ ਹੀ ਵੱਧ ਜਾਂਦੀ ਹੈ। ਕਾਂਗਰਸ ਪਾਰਟੀ ਦਾ ਲੰਬਾ ਇਤਿਹਾਸ ਰਿਹਾ ਹੈ ਜਿਸ ਨੇ ਦੇਸ਼ ਦੇ ਆਜ਼ਾਦੀ ਘੁਲਾਟੀਏ ਤੋਂ ਲੈ ਕੇ ਨਵੇਂ ਭਾਰਤ ਦੇ ਨਿਰਮਾਣ ’ਚ ਹਰੇਕ ਪੱਧਰ ’ਤੇ ਆਪਣੀ ਭੂਮਿਕਾ ਨਿਭਾਈ ਹੈ।
ਹੁਣ ਫਿਰ ਪਾਰਟੀ ’ਤੇ ਜ਼ਿੰਮੇਵਾਰੀ ਆ ਪਈ ਹੈ ਕਿ ਪਾਰਟੀ ਦੇਸ਼ ਦੀ ਲੋਕਤੰਤਰ ਕਦਰਾਂ ਕੀਮਤਾਂ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਵੇ। ਇਸ ਲਈ ਕਾਂਗਰਸ ਪਾਰਟੀ ਵੱਲੋਂ ਜਿੱਥੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਵਿੱਢਿਆ ਹੋਇਆ ਹੈ, ਉਥੇ ਹੀ ਸਾਡੇ ਸੰਸਦਾਂ ਵੱਲੋਂ ਜੰਤਰ-ਮੰਤਰ ਦਿੱਲੀ ਵਿਥੇ ਧਰਨਾ ਦੇ ਕੇ ਸੰਸਦ ਦਾ ਸੀਤਕਾਲੀਨ ਸੈਸ਼ਲ ਬੁਲਾਏ ਜਾਣ ਦੀ ਮੰਗ ਉਠਾਈ ਜਾ ਰਹੀ ਹੈ।
ਸੁਨੀਲ ਜਾਖ਼ੜ ਨੇ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਅਪੀਲ ਕਰਦੇ ਕਿਹਾ ਕਿ ਸਾਰੇ ਵਿਧਾਇਕ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਪਾਰਲੀਮੈਂਟ ਦਾ ਸੈਸ਼ਨ ਬੁਲਾਉਣ ਦੀ ਮੰਗ ਦੇ ਹੱਕ ’ਚ ਪਾਰਟੀ ਵਿਧਾਇਕ ਦਿੱਲੀ ਵਿਖੇ ਜੰਤਰ-ਮੰਤਰ ਵਿਖੇ ਦਿੱਤੇ ਜਾ ਰਹੇ ਧਰਨੇ ’ਚ ਵਾਰੀ-ਵਾਰੀ ਸ਼ਿਰਕਤ ਕਰਕੇ ਆਪਣੀ ਹਾਜ਼ਰੀ ਜ਼ਰੂਰ ਲਵਾਉਣ।
