News

ਸੁਪਰੀਮ ਕੋਰਟ ਦਾ ਕੇਂਦਰ ਸਰਕਾਰ ਨੂੰ ਦੱਬਕਾ! ਦਿੱਲੀ ਨੂੰ ਰੋਜ਼ਾਨਾ 700 ਮੀਟਰਿਕ ਟਨ Oxygen ਦੇਣੀ ਹੀ ਪਵੇਗੀ

ਭਾਰਤ ਵਿੱਚ ਆਕਸੀਜਨ ਅਤੇ ਵੈਕਸੀਨ ਦੀ ਭਾਰੀ ਕਮੀ ਚਲ ਰਹੀ ਹੈ। ਸਰਕਾਰ ਵੱਲੋਂ ਇਹਨਾਂ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਕਦਮ ਤਾਂ ਚੁੱਕੇ ਜਾ ਰਹੇ ਹਨ ਪਰ ਸਰਕਾਰ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ। ਉੱਥੇ ਹੀ ਸੁਪਰੀਮ ਕੋਰਟ ਵਿੱਚ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਦਿੱਲੀ ਵਿੱਚ ਆਕਸੀਜਨ ਦੀ ਘਾਟ ਬਾਰੇ ਸੁਣਵਾਈ ਕੀਤੀ ਗਈ ਹੈ।

Demand up 67% as 22 states seek oxygen | India News,The Indian Express

ਅਦਾਲਤ ਨੇ ਕੇਂਦਰ ਨੂੰ ਸਖ਼ਤੀ ਨਾਲ ਕਿਹਾ ਹੈ ਕਿ ਅਗਲੇ ਹੁਕਮਾਂ ਤੱਕ ਦਿੱਲੀ ਨੂੰ ਹਰ ਦਿਨ 700 ਮੀਟ੍ਰਿਕ ਟਨ ਆਕਸੀਜਨ ਦੀ ਸਪਲਾਈ ਕਰਨੀ ਪਵੇਗੀ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਜਸਟਿਸ ਡੀ ਵਾਈ ਚੰਦਰਚੂੜ ਦੇ ਬੈਂਚ ਨੇ ਕੇਂਦਰ ਨੂੰ ਚੇਤਾਵਨੀ ਵੀ ਦਿੱਤੀ ਹੈ ਕਿ ਜੇ ਅਜਿਹਾ ਨਾ ਹੋਇਆ ਤਾਂ ਸਬੰਧਤ ਅਧਿਕਾਰੀਆਂ ਖਿਲਾਫ਼ ਹੁਕਮ ਜਾਰੀ ਕੀਤਾ ਜਾਵੇਗਾ।

ਅਦਾਲਤ ਨੇ ਕਿਹਾ ਕਿ ਜਦੋਂ ਅਸੀਂ 700 ਮੀਟ੍ਰਿਕ ਟਨ ਕਹਿ ਰਹੇ ਹਾਂ ਤਾਂ ਉੰਨੀ ਹੀ ਮਾਤਰਾ ਵਿੱਚ ਆਕਸੀਜਨ ਪਹੁੰਚਣੀ ਚਾਹੀਦੀ ਹੈ। ਸਾਨੂੰ ਸਖ਼ਤ ਕਦਮ ਚੁੱਕਣ ਲਈ ਮਜ਼ਬੂਰ ਨਾ ਕਰੋ। ਸੁਣਵਾਈ ਦੌਰਾਨ, ਦਿੱਲੀ ਸਰਕਾਰ ਦੇ ਵਕੀਲ ਰਾਹੁਲ ਮਹਿਰਾ ਨੇ ਕਿਹਾ ਕਿ ਅੱਜ ਸਵੇਰੇ 9 ਵਜੇ ਤੱਕ, ਦਿੱਲੀ ਨੂੰ 89 ਮੀਟ੍ਰਿਕ ਟਨ ਆਕਸੀਜਨ ਮਿਲੀ ਸੀ ਤੇ 16 ਮੀਟਰਕ ਟ੍ਰਾਂਸਪੋਰਟ ਚੱਲ ਰਹੀ ਸੀ।

ਹਾਈ ਕੋਰਟ ਨੇ ਬੁੱਧਵਾਰ (5 ਮਈ) ਨੂੰ ਕੇਂਦਰ ਸਰਕਾਰ ਨੂੰ ਹੁਕਮ ਦਿੱਤਾ ਕਿ ਕਰਨਾਟਕ ਨੂੰ ਆਕਸੀਜਨ ਦੀ ਸਪਲਾਈ 965 ਮੀਟਰਕ ਟਨ ਤੋਂ ਵਧਾ ਕੇ 1200 ਮੀਟਰਕ ਟਨ ਕੀਤੀ ਜਾਵੇ। ਕੇਂਦਰ ਸਰਕਾਰ ਨੇ ਵੀਰਵਾਰ ਨੂੰ ਇਸ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

Click to comment

Leave a Reply

Your email address will not be published. Required fields are marked *

Most Popular

To Top