ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਕੋਰੋਨਾ ਵੈਕਸੀਨ ਲਵਾਉਣ ਲਈ ਕਿਸੇ ਨੂੰ ਮਜ਼ਬੂਰ ਨਹੀਂ ਕੀਤਾ ਜਾ ਸਕਦਾ
By
Posted on

ਦੇਸ਼ ਵਿੱਚ ਕੋਰੋਨਾ ਵੈਕਸੀਨ ਟੀਕਾਕਰਨ ਅਭਿਆਨ ਜਾਰੀ ਹੈ। ਇਸ ਦੇ ਚਲਦੇ ਟੀਕਾਕਰਨ ਤੋਂ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ ਆਇਆ ਹੈ। ਕੋਰਟ ਨੇ ਕਿਹਾ ਕਿ ਟੀਕਾਕਰਨ ਲਈ ਕਿਸੇ ਵੀ ਵਿਅਕਤੀ ਤੋਂ ਦਬਾਅ ਨਹੀਂ ਪਾਇਆ ਜਾ ਸਕਦਾ।

ਕੋਰਟ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਸਰਕਾਰ ਨੀਤੀ ਬਣਾ ਸਕਦੀ ਹੈ ਅਤੇ ਜਨਤਾ ਦੀ ਭਲਾਈ ਲਈ ਕੁਝ ਸ਼ਰਤਾਂ ਲਾਗੂ ਕਰ ਸਕਦੀ ਹੈ। ਕੋਰਟ ਨੇ ਇਹ ਵੀ ਕਿਹਾ ਕਿ ਕੁਝ ਸੂਬਾ ਸਰਕਾਰਾਂ ਨੇ ਵੈਕਸੀਨ ਨਾ ਲਾਉਣ ਵਾਲੇ ਲੋਕਾਂ ਤੇ ਸਰਵਜਨਿਕ ਥਾਵਾਂ ਤੇ ਜਾਣ ਦੀ ਪਾਬੰਦੀ ਲਾਈ ਹੈ।
ਇਹ ਸਹੀ ਨਹੀਂ ਹੈ। ਅਦਾਲਤ ਨੇ ਕਿਹਾ ਕਿ ਅਜਿਹੇ ਹੁਕਮ ਵਾਪਸ ਲਏ ਜਾਣ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕੋਵਿਡ ਟੀਕਾਕਰਨ ਦੇ ਪ੍ਰਤੀਕੂਲ ਪ੍ਰਭਾਵਾਂ ਤੇ ਡੇਟਾ ਸਰਵਜਨਿਕ ਕਰਨ ਦਾ ਵੀ ਹੁਕਮ ਦਿੱਤਾ ਹੈ।
