ਸੁਪਰੀਮ ਕੋਰਟ ਦੇ ਰੁਖ਼ ਤੋਂ ਬਾਅਦ ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਕਾਨੂੰਨੀ ਤੌਰ ਤੇ ਵੀ ਮੂੰਹ ਦੀ ਖਾਣੀ ਪਈ ਹੈ। ਸੁਪਰੀਮ ਕੋਰਟ ਨੇ ਸਰਕਾਰ ਦੀਆਂ ਸਾਰੀਆਂ ਦਲੀਲਾਂ ਰੱਦ ਕਰਦਿਆਂ ਕਿਸਾਨ ਸੰਘਰਸ਼ ਨੂੰ ਜਾਇਜ਼ ਕਰਾਰ ਦਿੱਤਾ ਹੈ। ਇਹ ਦਾਅਵਾ ਕਿਸਾਨ ਜੱਥੇਬੰਦੀਆਂ ਨੇ ਕੀਤਾ ਹੈ।

ਇਸ ਦੇ ਨਾਲ ਹੀ ਕਿਸਾਨ ਜੱਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਜੇ ਸੁਪਰੀਮ ਕੋਰਟ ਕੋਈ ਕਮੇਟੀ ਬਣਾਉਂਦੀ ਹੈ ਤਾਂ ਉਹ ਇਸ ਅੱਗੇ ਪੇਸ਼ ਨਹੀਂ ਹੋਣਗੇ। ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਦੇ ਅਮਲ ਤੇ ਰੋਕ ਲਗਾਉਣ ਦੇ ਦਿੱਤੇ ਸੁਝਾਅ ਪਿੱਛੋਂ ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਜੇ ਸਰਕਾਰ ਜਾਂ ਸੁਪਰੀਮ ਕੋਰਟ ਨਵੇਂ ਖੇਤੀ ਕਾਨੂੰਨਾਂ ਦੇ ਅਮਲ ਤੇ ਰੋਕ ਲਗਾਉਂਦੀ ਹੈ ਤਾਂ ਵੀ ਉਹ ਅਪਣੇ ਸੰਘਰਸ਼ ਨੂੰ ਪਹਿਲਾਂ ਵਾਂਗ ਜਾਰੀ ਰੱਖਣਗੇ।
ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਦਾ ਸਵਾਗਤ ਕਰਦੇ ਹਨ ਪਰ ਕਿਸਾਨ ਅੰਦੋਲਨ ਨੂੰ ਖ਼ਤਮ ਕਰਨਾ ਕੋਈ ਵਿਕਲਪ ਨਹੀਂ ਹੈ। ਖੇਤੀ ਕਾਨੂੰਨਾਂ ਦੇ ਅਮਲ ਤੇ ਰੋਕ ਸਿਰਫ਼ ਨਿਰਧਾਰਿਤ ਸਮੇਂ ਲਈ ਹੀ ਹੈ। ਉਹਨਾਂ ਸਾਫ਼ ਕਿਹਾ ਕਿ ਇਹਨਾਂ ਕਾਨੂੰਨਾਂ ਨੂੰ ਪੂਰਨ ਤੌਰ ਤੇ ਰੱਦ ਕੀ
